ਲੰਡਨ ‘ਚ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁੱਖੀ ਅਵਤਾਰ ਸਿੰਘ ਖੰਡਾ ਦੀ ਮੌਤ ਤੋਂ ਬਾਅਦ ਹੁਣ ਉਹਨਾਂ ਦਾ ਅੰਤਿਮ ਸੰਸਕਾਰ ਅਤੇ ਭੋਗ 12 ਅਗਸਤ ਨੂੰ ਯੂਕੇ ਵਿਚ ਹੋਵੇਗਾ। ਇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰਵਾਸੀ ਸੰਗਤ ਨੂੰ ਅਵਤਾਰ ਸਿੰਘ ਖੰਡਾ ਦੇ ਅੰਤਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਖੰਡਾ ਦੀ ਮੌਤ ਪਿੱਛੇ ਸਿਆਸਤ ਦਾ ਕਾਰਨ ਦੱਸਿਆ ਅਤੇ ਕਿਹਾ ਕਿ ਸ਼ੱਕੀ ਹਾਲਾਤਾਂ ਵਿਚ ਹੋਈ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਹਨਾਂ ਕਿਹਾ ਕਿ ਅਸੀਂ ਬਰਤਾਨੀਆਂ ਦੇ ਹਾਈ ਕਮਿਸ਼ਨਰ ਨੂੰ ਚਿੱਠੀ ਲਿਖੀ ਹੋਈ ਹੈ ਕਿ ਇਸਦੀ ਉਥੇ ਤੱਕ ਜਾਂਚ ਕਰੋ ਕਿ ਕਿਤੇ ਇਸ ਸਾਜਿਸ਼ ਹਿੰਦ ਦੀ ਹਕੂਮਤ ਨੇ ਰਚੀ ਹੈ ਜਾਂ ਨਹੀਂ।
ਦਸ ਦਈਏ ਕਿ ਬਰਤਾਨੀਆ ਵਿੱਚਖਾਲਿਸਤਾਨੀ ਲਿਬਰੇਸ਼ਨ ਫੋਰਸ (KLF) ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਸਨ। ਅਵਤਾਰ ਸਿੰਘ ਖੰਡਾ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਖੰਡਾ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ। ਸੂਤਰਾਂ ਅਨੁਸਾਰ ਕੇਐਲਐਫ ਮੁਖੀ ਅਵਤਾਰ ਸਿੰਘ ਖੰਡਾ ਦੀ ਲੰਡਨ ਦੇ ਇੱਕ ਹਸਪਤਾਲ ਵਿਚ ਹੋਈ ਮੌਤ ਦਾ ਕਾਰਨ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਜ਼ਹਿਰ ਦੇਣਾ ਮੰਨਿਆ ਜਾ ਰਿਹਾ ਸੀ ਪਰ ਜਾਣਕਾਰੀ ਇਹ ਸੀ ਕਿ ਅਵਤਾਰ ਸਿੰਘ ਖੰਡਾ ਬਲੱਡ ਕੈਂਸਰ ਤੋਂ ਪੀੜਤ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸਰੀਰ ਵਿਚ ਜ਼ਹਿਰ ਫੈਲ ਗਿਆ ਸੀ।