10 ਨਵੰਬਰ ਨੂੰ ਕੋਟਕਪੂਰਾ ਵਿਖੇ ਹੋਏ ਹਤਿਆਕਾਂਡ ‘ਚ ਡੇਰਾ ਪ੍ਰੇਮੀ ਪਰਦੀਪ ਸਿੰਘ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਸਬੰਧ ਵਿਚ ਪੁਲਿਸ ਵੱਲੋਂ 3 ਸ਼ੂਟਰਾਂ ਨੂੰ ਪਹਿਲਾ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਹੁਸ਼ਿਆਰਪੁਰ ਪੁਲਿਸ ‘ਤੇ ਫ਼ਰੀਦਕੋਟ ਪੁਲਿਸ ਦੇ ਸਾਂਝੇ ਆਪ੍ਰਸ਼ੇਨ ‘ਚ 2 ਹੋਰ ਸ਼ੂਰਟ ਸਣੇ 3 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੀ ਹਾਂ ਬੀਤੇ ਦਿਨੀਂ ਕੋਟਕਪੂਰਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਦੋ ਹੋਰ ਕਾਤਲਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸ਼ੂਟਰ ਮਨਪ੍ਰੀਤ ਮਨੀ ‘ਤੇ ਭੂਪਿੰਦਰ ਗੋਲਡੀ ਫ਼ਰੀਦਕੋਟ ਦੇ ਰਹਿਣ ਵਾਲੇ ਹਨ। ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ ਇਸ ਸਾਜਿਸ਼ ਦਾ ਮਾਸਟਰਮਾਈਂਡ ਹੈ। ਫ਼ਰੀਦਕੋਟ ਪੁਲਿਸ ਨੇ ਬਲਜੀਤ ਉਰਫ ਮੰਨਾ ਨੂੰ ਹਰਿਆਣਾ ਦੇ 3 ਨਿਸ਼ਾਨੇਬਾਜ਼ਾਂ ਨੂੰ ਮਾਲ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਖ਼ੁਦ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।
ਜਲੰਧਰ, ਹੁਸ਼ਿਆਰਪੁਰ ਅਤੇ ਫਰੀਦਕੋਟ ਦੀ ਪੁਲਸ ਵੱਲੋਂ ਸਾਂਝੇ ਆਪਰੇਸ਼ਨ ਤਹਿਤ ਦੋਵੇਂ ਸ਼ੂਟਰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਮਨਪ੍ਰੀਤ ਉਰਫ਼ ਮਨੀ ਅਤੇ ਭੁਪਿੰਦਰ ਉਰਫ਼ ਗੋਲਡੀ ਦੇ ਰੂਪ ’ਚ ਹੋਈ ਹੈ। ਉਥੇ ਹੀ ਇਸ ਕਤਲ ਦੀ ਸਾਜਿਸ਼ ਦਾ ਮਾਸਟਰਮਾਈਂਡ ਕੈਨੇਡਾ ਦਾ ਗੈਂਗਸਟਰ ਗੋਲਡੀ ਬਰਾੜ ਹੈ। ਦੋਵੇਂ ਹੀ ਸ਼ੂਟਰ ਫਰੀਦਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਦੇ ਇਲਾਵਾ ਫਰੀਦਕੋਟ ਪੁਲਸ ਨੇ ਹਰਿਆਣਾ ਦੇ 3 ਸ਼ੂਟਰਾਂ ਦੀ ਮਦਦ ਕਰਨ ਦੇ ਦੋਸ਼ ’ਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਬਲਜੀਤ ਮੰਨਾ ਦੇ ਰੂਪ ’ਚ ਕੀਤੀ ਗਈ ਹੈ। ਪੁਲਸ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਪੁਲਸ ਨੂੰ ਡੇਰਾ ਪ੍ਰੇਮੀ ਕਤਲ ਕਾਂਡ ਸਬੰਧੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।