ASI ਦੀ ਸ਼ਿਕਾਇਤ ਤੋਂ ਬਾਅਦ ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਏਐੱਸਆਈ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ‘ਚ ਦਰਜ ਹੋਏ ਮਾਮਲੇ ਤੋਂ ਬਾਅਦ ਅੱਜ ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਰਨਾਲਾ ਦੀ ਸੀਆਈਏ ਸਟਾਫ਼ ਦੀ ਟੀਮ ਨੇ ਭਾਨਾ ਸਿੱਧੂ ਤੇ ਉਸਦੇ ਸਹਿਯੋਗੀ ਅਮਨਦੀਪ ਸਿੰਘ ਅਮਨਾ ਖ਼ਿਲਾਫ਼ ਕੁਝ ਦਿਨ ਪਹਿਲਾਂ ਦਰਜ ਹੋਏ ਕੇਸ ਦੇ ਵਿਚ ਇਹ ਗ੍ਰਿਫ਼ਤਾਰੀ ਕੀਤੀ ਹੈ।

ਸ਼ਿਕਾਇਤਕਰਤਾ ਗੁਰਮੇਲ ਸਿੰਘ ਸੋਸ਼ਲ ਮੀਡੀਆ ‘ਤੇ ਭਾਨਾ ਸਿੱਧੂ ਵਲੋਂ ਪਾਈ ਗਈ ਇੱਕ ਵੀਡੀਓ ਦੌਰਾਨ ਕਹੀਆਂ ਗਈਆਂ ਕੁੱਝ ਗੱਲਾਂ ਤੋਂ ਕਾਫ਼ੀ ਨਾਰਾਜ਼ ਸੀ ਅਤੇ ਉਸ ਨੇ ਨੇ ਵੀ ਭਾਨਾ ਸਿੱਧੂ (YouTuber Bhana Sidhu) ਖ਼ਿਲਾਫ਼ ਇਕ ਵੀਡਿਓ ਪਾ ਦਿੱਤੀ ਸੀ। ਗੁਰਮੇਲ ਸਿੰਘ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਭਾਨਾ ਸਿੱਧੂ ਨੇ ਵੀਡਿਓ ਪਾਕੇ ਗੁਰਮੇਲ ਸਿੰਘ ਤੇ ਪੰਜਾਬ ਪੁਲਿਸ ਤੋਂ ਇਲਾਵਾ ਪ੍ਰਸ਼ਾਸਨ ਤੇ ਸਰਕਾਰ ‘ਤੇ ਕਾਫ਼ੀ ਤਿੱਖੇ ਸ਼ਬਦਾਂ ਨਾਲ ਹਮਲੇ ਕੀਤੇ ਸਨ, ਜਿਸਦ ਜ਼ਿਕਰ ਐੱਫਆਈਆਰ ‘ਚ ਹੈ। ਉਸ ਸਮੇਂ ਭਾਨਾ ਸਿੱਧੂ ਆਸਟ੍ਰੇਲੀਆ ਗਿਆ ਹੋਇਆ ਸੀ।

ਇਹ ਪਤਾ ਲੱਗਿਆ ਹੈ ਕਿ ਸੀਆੲਾੀਏ ਬਰਨਾਲਾ ਦੀ ਟੀਮ ਵੱਲੋਂ ਭਾਨਾ ਸਿੱਧੂ ਪਿੰਡ ਗੁੰਮਟੀ ਨੇੜਿਓਾ ਕਾਬੂ ਕੀਤਾ। ਸੀਆਈਏ ਸਟਾਫ਼ ਬਰਨਾਲਾ ਦੀ ਟੀਮ ਨੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ। ਡੀਐੱਸਪੀ ਮਹਿਲ ਕਲਾਂ ਗਮਦੂਰ ਸਿੰਘ ਨੇ ਦੱਸਿਆ ਕਿ ਭਾਨਾ ਸਿੱਧੂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...