ਏਸ਼ੀਆ ਕੱਪ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਰਾਹੁਲ ਦ੍ਰਾਵਿੜ (Rahul Dravid) ਦਾ ਕੋਵਿਡ ਪਾਜ਼ੇਟਿਵ ਹੋਣਾ ਟੀਮ ਇੰਡੀਆ ਦੀਆਂ ਏਸ਼ੀਆ ਕੱਪ ਦੀਆਂ ਤਿਆਰੀਆਂ ਲਈ ਵੱਡਾ ਝਟਕਾ ਸਾਬਿਤ ਹੋ ਸਕਦਾ ਹੈ। ਹਾਲਾਂਕਿ ਰਾਹੁਲ ਦ੍ਰਾਵਿੜ ਏਸ਼ੀਆ ਕੱਪ ‘ਚ ਹਿੱਸਾ ਲੈਣਗੇ ਜਾਂ ਨਹੀਂ, ਇਹ 25 ਅਗਸਤ ਨੂੰ ਪਤਾ ਲਗੇਗਾ।
BCCI ਦੀ ਮੈਡੀਕਲ ਟੀਮ ਰਾਹੁਲ ਦ੍ਰਾਵਿੜ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਹੁਲ ਦ੍ਰਾਵਿੜ ਵਿੱਚ ਕੋਵਿਡ-19 ਦੇ ਬਹੁਤ ਮਾਮੂਲੀ ਲੱਛਣ ਹਨ। ਇਸ ਤੋਂ ਇਲਾਵਾ ਬੀਸੀਸੀਆਈ ਨੇ ਨੈਸ਼ਨਲ ਕ੍ਰਿਕਟ ਅਕੈਡਮੀ ਦੇ ਮੁਖੀ ਵੀਵੀਐਸ ਲਕਸ਼ਮਣ ਨੂੰ ਸਟੈਂਡਬਾਏ ‘ਤੇ ਰੱਖਿਆ ਹੈ।