November 30, 2023
Politics Punjab

BIG BREAKING: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਦਾਖਲ ਕੀਤੀ ਤੀਜੀ ਚਾਰਜਸ਼ੀਟ

ਫਰੀਦਕੋਟ ਦੇ ਬਹੁ-ਚਰਚਿਤ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਤੀਜੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ 2502 ਪੰਨਿਆਂ ਦੀ ਤੀਜੀ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਮਜ਼ਦ ਹੈ। 2502 ਪੰਨਿਆਂ ਦੀ ਤੀਜੀ ਚਾਰਜਸ਼ੀਟ ਚਾਰਜਸ਼ੀਟ ਤੋਂ ਪਹਿਲਾਂ 7000 ਸਫਿਆਂ ਦੀ ਪਹਿਲੀ ਚਾਰਜਸ਼ੀਟ ਅਤੇ  2400 ਸਫਿਆਂ ਦੀ ਦੂਜੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ।

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀਨ ਸ. ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X