ਇਸ ਵੇਲੇ ਦੀ ਵੱਡੀ ਖ਼ਬਰ ਗੁਰਬਾਣੀ ਪ੍ਰਸਾਰਣ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ SGPC 24 ਜੁਲਾਈ ਤੋਂ ਆਪਣਾ YOUTUBE ਚੈਨਲ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦਾ ਨਾਮ “ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ” ਹੋਵੇਗਾ। ਕਾਬਿਲੇਗੌਰ ਹੈ ਕਿ, SGPC ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਬੈਠਕ ਹੋਈ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ ਜਿਸ ਵਿਚ ਉਹਨਾਂ ਐਲਾਨ ਕੀਤਾ ਕਿ SGPC, 24 ਜੁਲਾਈ ਤੋਂ ਆਪਣਾ YOUTUBE ਚੈਨਲ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦਾ ਨਾਮ “ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ” ਹੋਵੇਗਾ।
ਇਸ ਦੇ ਨਾਲ ਹੀ ਪ੍ਰਧਾਨ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੋਣਗੇ ਅਤੇ ਕਿਸੇ ਹੋਰ ਚੈਨਲ ਨੂੰ ਰੀਸ੍ਰਟੀਮ ਕਰਨ ਦੇ ਅਧਿਕਾਰ ਨਹੀਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ SGPC ਸੈਟੇਲਾਈਟ ਚੈਨਲ ਦੀ ਪ੍ਰਕੀਰਿਆ ਵੀ ਜਲਦ ਸ਼ੁਰੂ ਕਰੇਗੀ।