BIG NEWS: ਕੈਬਨਿਟ ਮੰਤਰੀ ਕਟਾਰੂਚੱਕ ਦੀਆਂ ਵਧੀਆਂ ਮੁਸ਼ਕਿਲਾਂ, ਕਥਿਤ ਵੀਡੀਓ ਮਾਮਲੇ ‘ਚ SC ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀ ਕੀਤੇ ਤਲਬ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੇ ਵਿਅਕਤੀ ਵਲੋਂ ਮੰਤਰੀ ‘ਤੇ ਕੋਈ ਕਾਰਵਾਈ ਨਾ ਕਰਵਾਉਣ ਦਾ ਫੈਸਲਾ ਲੈਣ ਤੋਂ ਬਾਅਦ ਇਹ ਮਾਮਲਾ ਠੰਡੇ ਬਸਤੇ ਪੈਂਦਾ ਹੋਇਆ ਵਿਖਾਈ ਦੇ ਰਿਹਾ ਸੀ ਇਥੋਂ ਤੱਕ ਕਿ ਪੀੜਤ ਦੇ ਬਿਆਨ ਵਾਪਸ ਲੈਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ‘ਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪ ਦਿੱਤੀ ਗਈ ਸੀ। ਪਰ ਹੁਣ ਇਹ ਮੁੱਦਾ ਇਕ ਵਾਰ ਮੁੜ ਤੋਂ ਚਰਚਾ ਵਿਚ ਆ ਗਿਆ ਹੈ ਕਿਉਂਕਿ SC ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਦਿੱਲੀ ਵਿਖੇ SC ਕਮਿਸ਼ਨ ਦੇ ਹੈੱਡਕੁਆਰਟਰ ਵਿੱਚ ਤਲਬ ਕਰ ਲਿਆ ਹੈ। ਇੰਨਾਂ ਹੀ ਨਹੀਂ ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਨਵੀਂ ਦਿੱਲੀ ਵਿਖੇ ਕਮਿਸ਼ਨ ਨੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

ਕਮਿਸ਼ਨ ਨੇ ਅਧਿਕਾਰੀਆਂ ਨੂੰ ਤਾਜ਼ਾ ਕਾਰਵਾਈ ਦੀ ਰਿਪੋਰਟ ਅਤੇ ਸਬੰਧਤ ਫਾਈਲਾਂ, ਕੇਸ ਡਾਇਰੀਆਂ ਅਤੇ ਹੋਰ ਕਾਰਵਾਈਆਂ ਸਮੇਤ ਸਾਰੇ ਸਬੰਧਤ ਦਸਤਾਵੇਜ਼ ਲਿਆਉਣ ਲਈ ਵੀ ਕਿਹਾ ਹੈ। ਕਮਿਸ਼ਨ ਨੇ ਅੱਗੇ ਕਿਹਾ ਕਿ ਪਟੀਸ਼ਨਰ ਨੂੰ ਸੁਣਵਾਈ ਵਾਲੇ ਦਿਨ ਕਮਿਸ਼ਨ ਵਿੱਚ ਹਾਜ਼ਰ ਹੋਣ ਲਈ ਵੀ ਕਿਹਾ ਜਾ ਸਕਦਾ ਹੈ।

ਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...