ਵਿਰੋਧੀ ਪਾਰਟੀਆਂ ਨੇ ਆਪਣੇ ਫਰੰਟ ਦਾ ਨਾਂ ‘ INDIA’ ਯਾਨੀ ਇੰਡੀਅਨ ਨੈਸ਼ਨਲ ਡੈਮੋਕਰੇਟਿਕ ਇਨਕਲੂਸਿਵ ਅਲਾਇੰਸ ਰੱਖਿਆ ਹੈ। ਦਸ ਦਈਏ ਕਿ ਬੈਂਗਲੁਰੂ ‘ਚ 17-18 ਜੁਲਾਈ ਨੂੰ ਵਿਰੋਧੀ ਪਾਰਟੀਆਂ ਨੇ ਇਕ ਰੱਖੀ ਸੀ ਅਤੇ ਅੱਜ ਮੀਟਿੰਗ ਦਾ ਦੂਜਾ ਦਿਨ ਹੈ। ਇਸ ਦੌਰਾਨ ਕਈ ਨੇਤਾਵਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੈਂਗਲੁਰੂ ‘ਚ ਬੈਠਕ ਦਾ ਮਕਸਦ ਦੇਸ਼, ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣਾ ਹੈ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਮਲਿਕਰਜੁਗ ਖੜਗੇ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਣਨੀਤੀ ‘ਤੇ ਚਰਚਾ ਲਈ 26 ਵਿਰੋਧੀ ਪਾਰਟੀਆਂ ਦੀ ਬੈਠਕ ‘ਚ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਨੂੰ ਸੱਤਾ ਜਾਂ ਪ੍ਰਧਾਨ ਮੰਤਰੀ ਦੇ ਅਹੁਦੇ ‘ਚ ਕੋਈ ਦਿਲਚਸਪੀ ਨਹੀਂ ਹੈ।
ਮੰਗਲਵਾਰ ਨੂੰ ਇੱਥੇ ਕਈ ਵਿਰੋਧੀ ਪਾਰਟੀਆਂ ਦੇ ਚੋਟੀ ਦੇ ਨੇਤਾਵਾਂ ਦੀ ਰਸਮੀ ਬੈਠਕ ਸ਼ੁਰੂ ਹੋਈ, ਜਿਸ ‘ਚ 2024 ਦੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਖਿਲਾਫ ਬਣਨ ਵਾਲੇ ਗਠਜੋੜ ਦੀ ਰੂਪਰੇਖਾ ਅਤੇ ਸਾਂਝੇ ਪ੍ਰੋਗਰਾਮ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੰਗਲਵਾਰ ਨੂੰ ਦੂਜੇ ਦਿਨ ਦੀ ਮੀਟਿੰਗ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਕੁਝ ਹੋਰ ਆਗੂ ਵੀ ਸ਼ਾਮਲ ਹੋਏ ਜੋ ਪਹਿਲੇ ਦਿਨ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਰਜੁਗ ਖੜਗੇ ਨੇ ਕਿਹਾ ਕਿ ਅੱਜ ਦੀ ਮੀਟਿੰਗ ‘ਚ 26 ਪਾਰਟੀਆਂ ਸ਼ਾਮਲ ਹੋਈਆਂ ਅਤੇ ਵਿਰੋਧੀ ਦਲਾਂ ਦੀ ਅਗਲੀ ਮੀਟਿੰਗ ਮੁੰਬਈ ‘ਚ ਹੋਵੇਗੀ।