BIG NEWS: ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਜੰਮੂ ਘਾਟੀ ‘ਚ ਡਿੱਗੀ, ਕਈਆਂ ਦੀ ਗਈ ਜਾਨ

ਜੰਮੂ-ਕਸ਼ਮੀਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਅੰਮ੍ਰਿਤਸਰ ਤੋਂ ਜੰਮੂ-ਕਸ਼ਮੀਰ ਆ ਰਹੀ ਬੱਸ ਦੇ ਇਕ ਡੂੰਘੀ ਖੱਡ ‘ਚ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਜਿਸ ਵਿਚ ਤਕਰੀਬਨ 10 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ। ਜੰਮੂ ਦੇ ਜ਼ਿਲ੍ਹਾ ਕੁਲੈਕਟਰ ਦਫ਼ਤਰ ਨੇ ਦੱਸਿਆ ਕਿ ਹਾਦਸੇ ਵਿੱਚ ਇੱਕ ਦਰਜਨ ਯਾਤਰੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਕਟੜਾ ਦੇ ਰਿਆਸੀ ਜ਼ਿਲ੍ਹੇ ਵਿੱਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼ਰਧਾਲੂਆਂ ਨੂੰ ਮਾਤਾ ਵੈਸ਼ਨੋ ਦੇਵੀ ਮੰਦਰ ਲੈ ਕੇ ਜਾ ਰਹੀ ਸੀ।

ਇਸ ਦੇ ਨਾਲ ਹੀ ਜੰਮੂ ਦੇ ਸੀਨੀਅਰ ਪੁਲਿਸ ਸੁਪਰਡੈਂਟ ਚੰਦਨ ਕੋਹਲੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ।” ਮੌਕੇ ‘ਤੇ ਪਹੁੰਚੀ ਸੀਨੀਅਰ ਪੁਲਿਸ ਅਤੇ ਸਥਾਨਕ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਜ਼ਖ਼ਮੀਆਂ ਨੂੰ ਜੰਮੂ ਦੇ ਜੀਐਮਸੀ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਬੱਚੇ ਦੇ ਮੁੰਡਨ ਲਈ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਜਾ ਰਿਹਾ ਸੀ ਅਤੇ ਜੰਮੂ ‘ਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਦੌਰਾਨ ਜਦੋਂ ਬੱਸ ਜੰਮੂ-ਕਸ਼ਮੀਰ ਦੇ ਝੱਜਰ ਕੋਟਲੀ ਨੇੜੇ ਪੁੱਜੀ ਤਾਂ ਬੱਸ ਖੱਡ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਵੱਲੋਂ ਬੱਸ ਦਾ ਸੰਤੁਲਨ ਖੋਹ ਜਾਣ ਕਾਰਨ ਬੱਸ ਖੱਡ ‘ਚ ਡਿੱਗ ਗਈ। ਚਸ਼ਮਦੀਦਾਂ ਦੇ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਤੱਕ ਉੱਡ ਗਏ।

ਮੌਕੇ ‘ਤੇ ਬੀ. ਐੱਸ. ਐੱਫ. ਜਵਾਨਾਂ ਅਤੇ ਪੁਲਸ ਅਧਿਕਾਰੀਆਂ ਵਲੋਂ ਰਾਹਤ ਕਾਰਜ ਚਲਾਇਆ ਗਿਆ ਹੈ, ਜੋ ਬੱਸ ‘ਚ ਯਾਤਰੀਆਂ ਨੂੰ ਬਾਹਰ ਕੱਢ ਰਹੇ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...