ਭਾਰਤ ਦੇ ਪੰਜਾਬ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਲਾਹੌਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਟਾਊਨ ਵਿੱਚ 2 ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀਆਂ ਮਾਰ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸਵੇਰੇ 6 ਵਜੇ ਦੇ ਕਰੀਬ ਜੋਹਰ ਟਾਊਨ ਸਥਿਤ ਸਨਫਲਾਵਰ ਸੋਸਾਇਟੀ ‘ਚ ਆਪਣੇ ਘਰ ਦੇ ਬਾਹਰ ਸੈਰ ਕਰਦੇ ਸਮੇਂ ਪੰਜਵੜ ਦੇ ਗੰਨਮੈਨ ਸਮੇਤ ਉਸ ਦਾ ਕਤਲ ਕਰ ਦਿੱਤਾ। ਗੋਲੀਬਾਰੀ ‘ਚ ਬੰਦੂਕਧਾਰੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਪਰਮਜੀਤ ਸਿੰਘ ਪੰਜਵੜ 80 ਦੇ ਦਹਾਕੇ ਵਿੱਚ ਪਾਕਿਸਤਾਨ ਚਲਾ ਗਿਆ ਸੀ ਤੇ ਉੱਥੋਂ ਨਾਰਕੋ ਟੈਰਿਜ਼ਮ ਚਲਾ ਰਿਹਾ ਸੀ। ਇਸ ਦੇ ਨਾਲ ਹੀ ਉਸ ਦੇ ਪੰਜਾਬ ਵਿੱਚ ਗੈਂਗਸਟਰਾਂ ਨਾਲ ਵੀ ਸਬੰਧ ਸਨ ਤੇ ਉਨ੍ਹਾਂ ਦੀ ਪੁਸ਼ਤਪੁਨਾਹੀ ਕਰਦਾ ਸੀ।