ਇਸ ਵੇਲੇ ਦੀ ਵੱਡੀ ਖ਼ਬਰ ਸ਼ੰਭੂ ਬਾਰਡਰ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸ਼ੰਭੂ ਬਾਰਡਰ ਤੋਂ ਟਰੱਕ ਆਪਰੇਟਰ ਅੱਜ ਧਰਨਾ ਚੁੱਕ ਦੇਣਗੇ। ਟਰੱਕ ਆਪਰੇਟਰ ਦੀ ਸਰਕਾਰ ਨਾਲ ਮੀਟਿੰਗ ’ਚ ਸਹਿਮਤੀ ਬਣ ਗਈ ਹੈ ਜਿਸ ਤੋਂ ਬਾਅਦ ਹੁਣ ਟਰੱਕ ਆਪਰੇਟਰ ਅੱਜ ਧਰਨਾ ਚੁੱਕਣਗੇ। ਧਰਨਾ ਦੇ ਰਹੇ ਟਰੱਕ ਆਪਰੇਟਰਾਂ ਦੀ ਮੰਗਾਂ ਦੇ ਹੱਲ ਲਈ ਸਰਕਾਰ ਨੇ ਇਕ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦਿੱਤਾ ਹੈ ਕਿ ਟਰੱਕ ਆਪਰੇਟਰ ਦੀ ਸਰਕਾਰ ਨਾਲ ਮੀਟਿੰਗ ’ਚ ਸਹਿਮਤੀ ਬਣ ਗਈ ਹੈ ਅਤੇ ਹੁਣ ਟਰੱਕ ਆਪਰੇਟਰ ਆਪਣਾ ਧਰਨਾ ਚੁੱਕ ਦੇਣਗੇ। ਮੰਗਾਂ ਦੇ ਹੱਲ ਲਈ ਸਰਕਾਰ ਨੇ ਇਕ 11 ਮੈਂਬਰੀ ਕਮੇਟੀ ਬਣਾਈ ਹੈ ਜੋ 1 ਮਹੀਨੇ ਵਿਚ ਸਰਕਾਰ ਨੂੰ ਰਿਪੋਰਟ ਸੌਂਪੇਗੀ। ਹਾਸਲ ਹਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਸਰਕਾਰ ਵਲੋਂ ਬਣਾਈ ਗਈ ਕਮੇਟੀ ਦੇ ਵਿਚ ਸਰਕਾਰ ਅਤੇ ਯੂਨੀਅਨ ਦੇ 4-4 ਮੈਂਬਰ ਅਤੇ 3 ਸਨਅਤਕਾਰ ਸ਼ਾਮਿਲ ਹੋਣਗੇ। ਨਾਲ ਹੀ ਇਹ ਵੀ ਪੱਤਾ ਲੱਗਿਆ ਹੈ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨਵੀਂ ਟਰਾਂਸਪੋਰਟ ਪਾਲਿਸੀ ਲਿਆਵੇਗੀ।
ਤੁਹਾਨੂੰ ਦਸ ਦਈਏ ਕਿ ਪਿਛਲੇ 6 ਦਿਨਾਂ ਤੋਂ ਸ਼ੰਭੂ ਬਾਰਡਰ ’ਤੇ ਟਰੱਕ ਆਪਰੇਟਰਾਂ ਨੇ ਧਰਨਾ ਲਾਇਆ ਹੋਇਆ ਹੈ। ਧਰਨਾ ਲਗਾਉਣ ਦਾ ਕਾਰਨ ਇਹ ਸੀ ਕਿ ਟਰੱਕ ਆਪਰੇਟਰਾਂ ਵਲੋਂ ਟਰੱਕ ਯੂਨੀਅਨ ਨੂੰ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਅੱਜ ਹੁਣ ਟਰੱਕ ਆਪਰੇਟਰਾਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ ਜਿਸ ਤੋਂ ਬਾਅਦ ਹੁਣ ਸ਼ੰਭੂ ਬਾਰਡਰ ’ਤੇ ਲਗਾਇਆ ਧਰਨਾ ਟਰੱਕ ਆਪਰੇਟਰ ਚੁੱਕ ਦੇਣਗੇ ਅਤੇ ਆਵਾਜਾਈ ਮੁੜ ਤੋਂ ਬਹਾਲ ਹੋ ਜਾਵੇਗੀ ਜਿਸ ਨਾਲ ਆਮ ਜਨਤਾ ਨੂੰ ਵੀ ਕਾਫੀ ਰਾਹਤ ਮਿਲੇਗੀ।