ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਇਹ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜਿਆ ਜਿਸ ਵਿਚ ਉਹਨਾਂ ਨੇ ਕਿਹਾ ਕਿ ਮੈਂ ਭਾਰੀ ਮਨ ਨਾਲ ਅਸਤੀਫ਼ਾ ਭੇਜ ਰਿਹਾ ਹਾਂ। ਉਹਨਾਂ ਕਿਹਾ ਕਿ ਪੰਜਾਬ ਨੂੰ ਲੈਕੇ ਕਾਂਗਰਸ ਦੇ ਫ਼ੈਸਲੇ ਨਿਰਾਸ਼ਾਜਨਕ ਰਹੇ ਹਨ। ਨਾਲ ਹੀ ਉਹਨਾਂ ਇਹ ਵੀ ਗੱਲ ਆਖੀ ਹੈ ਕਿ ਮੈ ਇਕੱਲਿਆਂ ਨੇ ਰੈਵੇਨਿਊ ‘ਚ 50 ਹਜ਼ਾਰ ਜੋੜੇ ਹਨ।
ਇਸ ਤੋਂ ਇਲਾਵਾ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਅੱਜ ਦੁਪਹਿਰ ਦਿੱਲੀ ਵਿਖੇ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਨੂੰ ਲੈ ਕੇ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਨਾਲ ਹੀ ਤੁਹਾਨੂੰ ਦਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਬੀਜੇਪੀ ਦੇ ਹੈੱਡਕੁਆਟਰ ਵਿਖੇ ਪਹੁੰਚ ਚੁੱਕੇ ਹਨ, ਇਸ ਦਰਮਿਆਨ ਇਹ ਕਿਹਾ ਜਾ ਰਿਹਾ ਹੈ ਕਿ ਉਹ ਅੱਜ ਬੀਜੇਪੀ ਵਿਚ ਸ਼ਾਮਲ ਹੋਣਗੇ।