ਇਸ ਸਮੇਂ ਦੀ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brampura) ਦਾ ਦੇਹਾਂਤ ਹੋ ਗਿਆ ਹੈ। ਅੱਜ ਉਹਨਾਂ ਨੇ ਚਡੀਗੜ੍ਹ PGI ‘ਚ ਆਖਰੀ ਸਾਹ ਲਏ ਹਨ। ਇਸ ਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਸੀਨੀਅਰ ਸਿਆਸੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਕੱਲ੍ਹ ਦੁਪਹਿਰ 2 ਵਜੇ ਸੰਸਕਾਰ ਹੋਵੇਗਾ। ਇਸ ਖ਼ਬਰ ਦੇ ਨਸ਼ਰ ਹੋਣ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਹਨਾਂ ਨੇ ਦੇਹਾਂਤ ਨੂੰ ਲੈਕੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।
ਇਥੇ ਦਸਣਯੋਗ ਹੈ ਕਿ ਰਣਜੀਤ ਸਿੰਘ ਬ੍ਰਹਮਪੁਰਾ ਇੱਕ ਭਾਰਤੀ ਸਿਆਸਤਦਾਨ ਸਨ ਜੋ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਸੀ, ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ 2014 ਦੀਆਂ Indian General Election ਜਿੱਤੀਆਂ ਸਨ। ਉਹਨਾਂ ਨੂੰ ਅਕਸਰ ਮਾਝੇ ਦਾ ਜਰਨੈਲ ਕਿਹਾ ਜਾਂਦਾ ਸੀ। ਉਹ ਪਹਿਲਾਂ ਦੋ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਚਾਰ ਵਾਰ ਪੰਜਾਬ ਵਿੱਚ ਵਿਧਾਇਕ ਰਹਿ ਚੁੱਕੇ ਸਨ। ਉਹ 2019 ਤੱਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਸੀ ਪਰ ਕੁਝ ਸਮੇਂ ਬਾਅਦ ਉਹਨਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ ਅਤੇ 23 ਦਸੰਬਰ 2021 ਨੂੰ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।
ਇਸ ਖ਼ਬਰ ਦੇ ਨਾਲ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਬਣੀ ਕੋਰ ਕਮੇਟੀ ਦੇ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਬਣਾਇਆ ਗਿਆ ਸੀ।