ਇਸ ਵੇਲੇ ਦੀ ਵੱਡੀ ਖਬਰ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਸ਼ਟੀ ਪੰਜਾਬ ਪੁਲਿਸ ਨੇ ਖੁਦ ਕੀਤੀ ਹੈ।
ਇਹ ਵੀ ਪਤਾ ਲੱਗਿਆ ਹੈ ਕਿ ਅੰਮ੍ਰਿਤਾਪਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ। ਦਸ ਦਈਏ ਕਿ ਅੰਮ੍ਰਿਤਪਾਲ ਖ਼ਿਲਾਫ਼ ਐੱਨਐੱਸਏ ਤਹਿਤ ਕੇਸ ਦਰਜ ਹੈ। ਇਹ ਵੀ ਦਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਪਰ ਹੁਣ ਪੁਲਿਸ ਨੂੰ 36 ਦਿਨਾਂ ਬਾਅਦ ਇਹ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ।