ਰਿਸ਼ਵਤਖੋਰੀ ਮਾਮਲੇ ‘ਚ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦੇ ਹੋਏ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਜਲਾਲਾਬਾਦ ਦੇ ਇਕ ਸ਼ਖ਼ਸ ਨੇ ਗੋਲਡੀ ਕੰਬੋਜ ਦੇ ਪਿਤਾ ਉਤੇ ਰਿਸ਼ਵਤ ਨੂੰ ਲੈਕੇ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮਿਲੀ ਹੈ ਕਿ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਹਨਾਂ ਖਿਲਾਫ਼ ਕਾਰਵਾਈ ਕਰ ਦਿੱਤੀ ਹੈ।
ਸ਼ਿਕਾਇਤਕਰਤਾ ਵਿਚ ਉਸ ਨੇ ਦੱਸਿਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਰਾਨੂੰ ਬਾਈ ਉਸ ਕੋਲ ਮਕਾਨ ਦਿਖਾਉਣ ਲਈ ਆਈ ਸੀ ਅਤੇ ਉਹ ਉਸ ਨੂੰ ਘਰ ਦਿਖਾਉਣ ਲਈ ਇੱਕ ਥਾਂ ’ਤੇ ਲੈ ਗਿਆ ਸੀ। ਉਸੇ ਦਿਨ ਸ਼ਾਮ ਨੂੰ ਉਸ ਨੂੰ ਰਾਣੂ ਬਾਈ ਦਾ ਫੋਨ ਆਇਆ ਕਿ ਮੇਰੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਸਾਡੇ ਦੋਵਾਂ ਦਾ ਅਫੇਅਰ ਚੱਲ ਰਿਹਾ ਹੈ, ਇਸ ਤੋਂ ਬਾਅਦ ਮੈਨੂੰ ਉਨ੍ਹਾਂ ਦੇ ਘਰੋਂ ਫੋਨ ਆਉਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੂੰ ਜਬਰ-ਜ਼ਨਾਹ ਦੇ ਦੇਸ ਵਿਚ ਫਸਾਉਣ ਦੀ ਧਮਕੀ ਦਿੱਤੀ ਗਈ।
ਉਥੇ ਹੀ ਇਸ ਮਾਮਲੇ ‘ਤੇ ਵਿਧਾਇਕ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਜੋ ਗਲਤ ਕੰਮ ਕਰੇਗਾ ਉਹ ਗ੍ਰਿਫ਼ਤਾਰ ਹੋਵੇਗਾ। ਵਿਧਾਇਕ ਦਾ ਕਹਿਣਾ ਹੈ ਕਿ ਮੇਰੇ ਪਿਤਾ ਨਾਲ ਲੰਮੇ ਸਮੇਂ ਤੋਂ ਕੋਈ ਲਿੰਕ ਨਹੀ ਹੈ। ਵਿਧਾਇਕ ਦਾ ਕਹਿਣਾ ਹੈ ਕਿ ਜੋ ਵੀ ਗਲਤ ਕੰਮ ਕਰੇਗਾ ਉਸ ਉੱਤੇ ਕਾਰਵਾਈ ਜਰੂਰ ਹੋਵੇਗੀ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਕ ਮਹਿਲਾ ਨੂੰ ਨੌਕਰੀ ਲਗਾਉਣ ਬਦਲੇ ਰਿਸ਼ਵਤ ਲੈਣ ਦਾ ਮਾਮਲਾ ਸੀ ਇਸ ਤੋਂ ਬਾਅਦ ਪੁਲਿਸ ਅਧਿਕਾਰੀ ਜਾਂਚ ਕਰ ਰਹੇ ਹਨ।