Breaking News: PCS ਅਫ਼ਸਰਾਂ ਦੀ ਕੰਮ ‘ਤੇ ਵਾਪਸੀ, ਹੜਤਾਲ ਕੀਤੀ ਖ਼ਤਮ

PCS ਅਧਿਕਾਰੀ ਖ਼ਿਲਾਫ਼ ਹੋਈ ਵਿਜੀਲੈਂਸ ਦੀ ਜਾਂਚ ਦੇ ਵਿਰੋਧ ਵਿਚ ਆਪਣਾ ਕੰਮਕਾਜ ਠੱਪ ਕਰਕੇ ਹੜਤਾਲ ‘ਤੇ ਬੈਠੇ ਪੀ. ਸੀ. ਐੱਸ. ਅਧਿਕਾਰੀਆਂ ਵੱਲੋਂ ਡਿਊਟੀ ‘ਤੇ ਪਰਤਣ ਦਾ ਫ਼ੈਸਲਾ ਕੀਤਾ ਗਿਆ ਹੈ।  ਉਨ੍ਹਾਂ ਦੀ ਮੁੱਖ ਮੰਤਰੀ ਮਾਨ ਦੇ ਵਧੀਕ ਮੁੱਖ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਪੀ. ਸੀ. ਐੱਸ. ਅਧਿਕਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੀਟਿੰਗ ਮਗਰੋਂ ਬੋਲਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।

ਇਸ ਮੌਕੇ ਉਹਨਾਂ ਕਿਹਾ ਪੀ. ਸੀ. ਐੱਸ. ਐਸੋਸੀਏਸ਼ਨ ਦਾ ਨਰਿੰਦਰ ਸਿੰਘ ਧਾਲੀਵਾਲ ਮੁੱਦੇ ਨੂੰ ਛੱਡ ਕੇ ਕੋਈ ਹੋਰ ਮੁੱਦਾ ਨਹੀਂ ਹੈ।  ਦੱਸਣਯੋਗ ਹੈ ਕਿ ਲੁਧਿਆਣਾ ‘ਚ ਹਾਲ ਹੀ ‘ਚ ਰਿਸ਼ਵਤ ਲੈਣ ਦੇ ਦੋਸ਼ ‘ਚ ਆਰ. ਟੀ. ਏ. ਲੁਧਿਆਣਾ ਨਰਿੰਦਰ ਧਾਲੀਵਾਲ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਆਰ. ਟੀ.ਏ. ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੀ ਸੋਮਵਾਰ ਤੋਂ ਪੂਰੇ ਪੰਜਾਬ ‘ਚ ਪੀ. ਸੀ. ਐੱਸ. ਅਧਿਕਾਰੀ ਹੜਤਾਲ ‘ਤੇ ਚੱਲ ਰਹੇ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...