December 8, 2023
Politics Punjab

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ ਤਿੰਨ ਦਿਨਾਂ ਦੌਰੇ ‘ਤੇ ਹਨ। ਜਿਥੇ ਅੱਜ ਉਹਨਾਂ ਨੇ ਅੰਮ੍ਰਿਤਸਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਕੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਉਥੇ ਹੀ ਬੀਤੇ ਦਿਨੀਂ ਉਹਨਾਂ ਨੇ ਅੰਮ੍ਰਿਤਸਰ ਦੇ ਛੇਹਰਟਾ ‘ਚ ਸਕੂਲ ਆਫ਼ ਐਮੀਨੈਂਸ  ਦਾ ਉਦਘਾਟਨ ਕੀਤਾ ਸੀ।  ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ […]

Read More
Politics Punjab

CM ਮਾਨ ਤੇ ਕੇਜਰੀਵਾਲ ਦੀ ਜਲੰਧਰ ਫੇਰੀ ਤੋਂ ਪਹਿਲਾਂ ਮੁਲਾਜ਼ਮ ਆਗੂਆਂ ਨੂੰ ਘਰ ‘ਚ ਕੀਤਾ ਗਿਆ ਨਜ਼ਰਬੰਦ, ਪ੍ਰਸ਼ਾਸਨ ਨੂੰ ਸਤਾ ਰਿਹਾ ਵਿਘਨ ਪਾਉਣ ਦਾ ਡਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਲੰਧਰ ਫੇਰੀ ਕਾਰਨ ਪ੍ਰਸ਼ਾਸਨ ਵਿਘਨ ਤੋਂ ਚਿੰਤਤ ਹੈ। ਦੋਵੇਂ ਮੁੱਖ ਮੰਤਰੀ ਬਜਟ ਤੋਂ ਪਹਿਲਾਂ ਸਨਅਤਕਾਰਾਂ ਨੂੰ ਮਿਲਣਗੇ ਅਤੇ ਬਜਟ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਸੁਣਨਗੇ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਵੱਖ-ਵੱਖ ਵਿਭਾਗਾਂ […]

Read More
Politics Punjab

ਟਿੱਕਾ-ਛੀਨਾ ਤੋਂ ਬਾਅਦ 2 ਹੋਰ ਸੀਨੀਅਰ ਲੀਡਰ ਨੇ ਅਕਾਲੀ ਦਲ ਤੋਂ ਮੋੜਿਆ ਮੂੰਹ, ਫੜਿਆ ਭਾਜਪਾ ਦਾ ਪੱਲਾ

2023 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਝਟਕੇ ਤੇ ਝਟਕੇ ਲੱਗ ਰਹੇ ਹਨ। ਬੀਤੇ ਦਿਨੀਂ ਗੁਰਪ੍ਰਤਾਪ ਸਿੰਘ ਟਿੱਕਾ ਤੇ ਗੁਰਸ਼ਰਨ ਸਿੰਘ ਛੀਨਾ ਵਲੋਂ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਹੁਣ 2 ਹੋਰ ਸੀਨੀਅਰ ਆਗੂਆਂ ਨੇ ਪਾਰਟੀ ਛੱਡ ਦਿੱਤੀ ਹੈ।  ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੋਂ ਇਲਾਵਾ ਯੂਥ ਅਕਾਲੀ […]

Read More
Politics Punjab

ਪੰਜਾਬ CM ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹਨਾਂ ਨੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। 13 ਤੋਂ 15 ਸਤੰਬਰ ਤੱਕ ਦੇ ਇਸ ਦੌਰੇ ’ਚ ਕੇਜਰੀਵਾਲ ਵਲੋਂ ਕਈ ਅਹਿਮ ਪ੍ਰੋਗਰਾਮਾਂ ’ਚ ਹਿੱਸਾ ਲਿਆ ਜਾਵੇਗਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਗਈਆਂ ਕੁਝ ਵੱਡੀਆਂ […]

Read More
Politics Punjab

ਕੇਜਰੀਵਾਲ ਕਰਨਗੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ: ਭੈਣ ਬਣਾਈ ਗਈ ਸਿੱਪੀ ਪੁਲਿਸ ਨੇ ਲਈ ਹਿਰਾਸਤ ‘ਚ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 3 ਦਿਨਾਂ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਇਹ ਖ਼ਬਰ ਸਾਹਮਣੇ ਆਈ ਕਿ ਅੱਜ ਦੇ ਪ੍ਰੋਗਰਾਮ ਵਿੱਚ ਵਿਘਨ ਨਾ ਪਵੇ ਇਸ ਕਾਰਨ ਪੰਜਾਬ ਪੁਲਿਸ ਨੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿੱਚ ਮਾਨਸਾ ਤੋਂ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ […]

Read More
Politics Punjab

ਹਰਸਿਮਰਤ ਬਾਦਲ ਦਾ ‘ਆਪ’ ਸਰਕਾਰ ‘ਤੇ ਹਮਲਾ, ਦੇਸ਼ ਦੀ ਸੁਰੱਖਿਆ ਲਈ ਦੱਸਿਆ ਖ਼ਤਰਾ

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੂੰ ਦੇਸ਼ ਲਈ ਖ਼ਤਰਾ ਦੱਸਿਆ ਹੈ। ਉਹਨਾਂ ਦੋਸ਼ ਲਾਇਆ ਹੈ ਕਿ ਇਸ ਸਰਕਾਰ ਦੀ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੈ। ਐਨਸੀਬੀ ਨੂੰ ਵੀ ਇਸ ਪਾਸੇ ਜ਼ਿਆਦਾ ਧਿਆਨ ਦੇਣ ਲਈ ਕਿਹਾ ਗਿਆ ਹੈ। ਹਾਲ ਹੀ ‘ਚ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ […]

Read More
Politics Punjab

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਦੋ ਵੱਡੇ ਆਗੂਆਂ ਨੇ ਇਕੋ ਸਮੇਂ ਦਿੱਤਾ ਅਸਤੀਫ਼ਾ

ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ, ਉਥੇ ਹੀ ਦੂਜੇ ਪਾਸੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ‘ਚ ਅਕਾਲੀ ਦਲ ਦੇ ਦੋ ਆਗੂਆਂ ਨੇ ਇੱਕੋ ਦਿਨ ਅਸਤੀਫ਼ਾ ਦੇ ਦਿੱਤਾ ਹੈ। ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਯੂਥ ਅਕਾਲੀ ਦਲ […]

Read More
Politics Punjab

ਪੰਜਾਬੀ ਦੀ ਪ੍ਰੀਖਿਆ 45% ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ‘ਤੇ ਗਰਮਾਈ ਸਿਆਸਤ, ਵਿਰੋਧੀਆਂ ਨੇ CM ਮਾਨ ਦਾ ਮੰਗਿਆ ਸਰਟੀਫਿਕੇਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਵਿਚਕਾਰ ਵੱਖ-ਵੱਖ ਮੁੱਦਿਆਂ ਨੂੰ ਲੈਕੇ ਵਾਰ-ਪਲਟਵਾਰ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਪੰਜਾਬੀ ਦੀ ਪ੍ਰੀਖਿਆ ਪਾਸ ਕਰਨ ਨੂੰ ਲੈਕੇ ਖੜੇ ਹੋਏ ਵਿਵਾਦ ਨੇ ਸਿਆਸਤ ਭਖਾ ਦਿੱਤੀ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ […]

Read More
Punjab

ਪੰਜਾਬ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਸ਼ੁਰੂ: ਮੋਹਾਲੀ ਪਹੁੰਚੇ CM ਮਾਨ, ਕਾਮੇਡੀਅਨ ਕਪਿਲ ਸ਼ਰਮਾ ਨੇ ‘ਆਪ’ ਸਰਕਾਰ ਦੇ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ। ਪੰਜਾਬ ਟੂਰਿਜ਼ਮ ਸਮਿਟ 11, 12 ਤੇ 13 […]

Read More
Punjab

ਗੁਰਦਾਸਪੁਰ ‘ਚ 105 ਕਰੋੜ ਦੀ ਹੈਰੋਇਨ ਬਰਾਮਦ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਇਆ ਨਸ਼ਾ

ਪੰਜਾਬ ਦੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਗੁਰਦਾਸਪੁਰ ‘ਚ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ। ਇਨ੍ਹਾਂ ਕੋਲੋਂ 15 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਜਿਸ ਨੂੰ ਤਿੰਨਾਂ ਤਸਕਰਾਂ ਨੇ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਮੰਗਵਾਇਆ ਸੀ। ਇਸ ਦੀ ਅੰਤਰਰਾਸ਼ਟਰੀ […]

Read More
X