CM ਦੇ ਘਰ ਨੇੜੇ ਮਿਲਿਆ ਬੰਬ, ਪੂਰਾ ਇਲਾਕਾ ਕੀਤਾ ਸੀਲ, ਸਹਿਮ ਦਾ ਮਾਹੌਲ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੈਕਟਰ-2 ਸਥਿਤ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਰਾਜਿੰਦਰਾ ਪਾਰਕ ਦੇ ਵਿੱਚ ਇੱਕ ਬੰਬ ਦਾ ਖੋਲ ਮਿਲਿਆ ਹੈ। ਜਿੱਥੇ ਇਹ ਬੰਬ ਦਾ ਖੋਲ ਮਿਲਿਆ ਹੈ, ਉਸ ਤੋਂ ਥੋੜ੍ਹੀ ਦੂਰੀ ‘ਤੇ ਹੀ ਹੈਲੀਪੈਡ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਦਾ ਹੈਲੀਕਾਪਟਰ ਉਤਰਦਾ ਹੈ। ਬੰਬ ਮਿਲਣ ਦੀ ਖਬਰ ਮਿਲਣ ਤੋਂ ਬਾਅਦ ਨਾਲ ਚਾਰੇ ਪਾਸੇ ਅਫਰਾ-ਤਫਰੀ ਮਚ ਗਈ। ਬੰਬ ਮਿਲਣ ਦੀ ਖਬਰ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ। ਬੰਬ ਨੂੰ ਹਰ ਪਾਸਿਓਂ ਢੱਕ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਚੰਡੀਮੰਦਰ ‘ਚ ਫੌਜ ਨੂੰ ਵੀ ਇਸ ਦੀ ਸੂਚਨਾ ਦੇ ਦਿੱਤੀ ਗਈ।

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਬੰਬ ਦਾ ਖੋਲ ਰਾਜਿੰਦਰਾ ਪਾਰਕ ਵਿੱਚ ਅੰਬਾਂ ਦੇ ਬਾਗ ਵਿੱਚ ਬਰਾਮਦ ਹੋਇਆ ਹੈ। ਇਹ ਇਲਾਕਾ ਯੂਟੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਦਰਅਸਲ ਦੁਪਹਿਰ ਨੂੰ ਕੁਝ ਰਾਹਗੀਰ ਇੱਥੇ ਗਏ ਸਨ ਅਤੇ ਉਨ੍ਹਾਂ ਨੇ ਇਹ  ਬੰਬ ਵਰਗੀ  ਚੀਜ਼ ਦੇਖੀ। ਜਿਸ ਦੀ ਸੂਚਨਾ ਉਨ੍ਹਾਂ ਨੇ ਤੁਰੰਤ 100 ਨੰਬਰ ’ਤੇ ਪੁਲਿਸ ਨੂੰ ਦਿੱਤੀ। ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਇਲਾਕੇ ਦੇ ਡੀਐਸਪੀ ਵੀ ਮੌਕੇ ’ਤੇ ਪੁੱਜ ਗਏ। ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਦੀ ਡਿਜ਼ਾਸਟਰ ਮੈਨੇਜਮੈਂਟ ਟੀਮ ਵੀ ਇੱਥੇ ਪਹੁੰਚ ਗਈ।

ਇਸ ਦੇ ਨਾਲ ਹੀ ਸੈਕਟਰ 11 ਦੇ ਫਾਇਰ ਸਟੇਸ਼ਨ ਤੋਂ ਸਟੇਸ਼ਨ ਇੰਚਾਰਜ ਅਮਰਜੀਤ ਸਿੰਘ ਵੀ ਸਥਿਤੀ ਨਾਲ ਨਜਿੱਠਣ ਲਈ ਪਹੁੰਚ ਗਏ।ਮਿਲੀ ਜਾਣਕਾਰੀ ਦੇ ਮੁਤਾਬਕ ਬੰਬ ਸ਼ੈੱਲ ਐਕਟਿਵ ਸੀ। ਬੰਬ ਨੂੰ ਧਿਆਨ ਨਾਲ ਫਾਈਬਰ ਡਰੰਮ ਵਿੱਚ ਰੱਖ ਦਿੱਤਾ। ਇਸ ਦੇ ਨਾਲ ਹੀ ਇਸ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਰੱਖ ਦਿੱਤੀਆਂ ਗਈਆਂ। ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...