CM ਮਾਨ ਅਤੇ SGPC ਪ੍ਰਧਾਨ ਹੋਏ ਆਹਮੋ-ਸਾਹਮਣੇ, ਸਿਆਸੀ ਪਾਰਟੀ ਲਈ ਚੋਣ ਪ੍ਰਚਾਰ ਕਰਨਾ ਬਣਿਆ ਵਿਵਾਦ

ਲੋਕ ਸਭਾ ਹਲਕਾ ਜਲੰਧਰ ਵਿਚ 10 ਮਈ ਨੂੰ ਹੋਣ ਜਾ ਰਹੀ ਜਿਮਨੀ ਚੋਣ ਨੂੰ ਲੈਕੇ ਸਿਆਸਤ ਵਿਚ ਹਲਚਲ ਮਚੀ ਹੋਈ ਹੈ। ਇਸ ਦੌਰੲਨ ਵਾਰ-ਪਲਟਵਾਰ ਦਾ ਦੌਰ ਵੀ ਪੂਰੇ ਜ਼ੋਰਾਂ -ਸ਼ੋਰਾਂ ‘ਤੇ ਚੱਲ ਰਿਹਾ ਹੈ। ਉਥੇ ਹੀ ਧਾਰਮਿਕ ਕਮੇਟੀ ਵਲੋਂ ਸਿਆਸੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਾ ਵਿਵਾਦਾਂ ਵਿਚ ਘਿਰ ਗਿਆ ਹੈ ਅਤੇ ਇਹ ਧਾਰਮਿਕ ਕਮੇਟੀ ਕੋਈ ਹੋਰ ਨਹੀਂ ਬਲਕਿ ਸਿੱਖਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਕਰਨ ‘ਤੇ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਨਾਮ ਲਏ ਬਿਨ੍ਹਾਂ ਟਵੀਟ ਕਰਦਿਆਂ ਸਵਾਲ ਕੀਤਾ – ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??

ਇਸ ਮਾਮਲੇ ਦੇ ਗਰਮਾਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਤੇ ਗੱਲ ਕਰਨ ਦਾ ਹੱਕ ਸ੍ਰੀ ਭਗਵੰਤ ਸਿੰਘ ਮਾਨ ਜੀ ਤੁਹਾਨੂੰ ਨਹੀਂ ਹੈ। ਮੁੱਖ ਮੰਤਰੀ ਜੀ ਹਾਲ ਹੀ ਵਿਚ ਵਾਪਰੀ ਮੋਰਿੰਡੇ ਦੀ ਬੇਅਦਬੀ ਘਟਨਾ ਦੇ ਦੋਸ਼ ਤੋਂ ਤੁਸੀਂ ਆਪਣੇ ਆਪ ਨੂੰ ਮੁਕਤ ਕਿਵੇਂ ਕਰ ਸਕਦੇ ਹੋ? ਹੋਰ ਵੀ ਕਈ ਬੇਅਦਬੀ ਘਟਨਾਵਾਂ ਤੁਹਾਡੀ ਸਰਕਾਰ ਦੇ ਹੁੰਦਿਆਂ ਹੋਈਆਂ। ਹਾਂ, ਇਹ ਘਟਨਾਵਾਂ ਹਰ ਸਿੱਖ ਨੂੰ ਦੁੱਖ ਦੇਂਦੀਆਂ ਹਨ, ਇਹ ਨਹੀਂ ਵਾਪਰਨੀਆਂ ਚਾਹੀਦੀਆਂ। ਪਰ ਇਸ ‘ਤੇ ਰਾਜਨੀਤੀ ਕਰਨੀ ਵੀ ਗੁਨਾਹ ਹੀ ਹੈ। ਰਹੀ ਗੱਲ ਚੋਣ ਪ੍ਰਚਾਰ ਦੀ ਆਪਣੀ ਪਾਰਟੀ ਲਈ ਪ੍ਰਚਾਰ ਕਰਨਾ ਸਭ ਦਾ ਸੰਵਿਧਾਨਕ ਹੱਕ ਹੈ, ਜਿਸ ਦੀ ਵਰਤੋਂ ਦਿੱਲੀ ਦਾ ਮੁੱਖ ਮੰਤਰੀ ਵੀ ਇੱਥੇ ਆ ਕੇ ਕਰ ਰਿਹਾ ਹੈ। ਸ੍ਰੀ ਭਗਵੰਤ ਸਿੰਘ ਮਾਨ ਤੁਹਾਨੂੰ ਪੰਜਾਬ ਦੇ ਸਰੋਕਾਰਾਂ, ਹੱਕਾਂ, ਹਿੱਤਾਂ ਵੱਲ ਸੋਚਣਾ ਚਾਹੀਦਾ ਹੈ, ਜਿਸ ਤੋਂ ਕਿ ਤੁਸੀਂ ਮੂੰਹ ਮੋੜੀ ਬੈਠੇ ਹੋ।

ਇਸ ਮਾਮਲੇ ਵਿਚ ਵੱਖ-ਵੱਖ ਸਿਆਸੀ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ। ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਸੇ ਧਾਰਮਿਕ ਆਗੂ ਵੱਲੋਂ ਕਿਸੇ ਸਿਆਸੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਠੀਕ ਨਹੀਂ ਹੈ। ਇਸ ਮਾਮਲੇ ‘ਤੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਹੈ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਆਗੂ ਸੀ.ਐਮ. ਮਾਨ ਦੇ ਇਸ ਬਿਆਨ ਦੀ ਨਿਖੇਦੀ ਕਰ ਰਹੇ ਹਨ।

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...