ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿਘਾਂ ਦੀ ਰਿਹਾਈ ਲਈ ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਸਿੱਖ ਜਥੇਬੰਦੀਆਂ ਅੱਜ ਤੀਜੀ ਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਨੂੰ ਰਵਾਨਾ ਹੋਈਆਂ ਸੀ ਪਰ ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ 31 ਸਿੰਘਾਂ ਦੇ ਜਥੇ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ ਹੈ। ਮੋਰਚੇ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪਾਣੀ ਦੀਆਂ ਬੁਛਾੜਾ ਮਾਰੀਆਂ ਗਈਆ ਹਨ। ਪੁਲਿਸ ਨੇ ਚੰਡੀਗੜ੍ਹ ਸਰਹੱਦ ਉਤੇ ਸਿੱਖ ਜਥਿਆ ਉੱਤੇ ਬਲ ਪ੍ਰਯੋਗ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਜਾਣਕਾਰੀ ਵੀ ਮਿਲੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੈ ਗਈਆ ਹਨ।
ਇਸ ਮੌਕੇ ਸੰਗਤ ਦਾ ਕਹਿਣਾ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਪੱਥਰਬਾਜ਼ੀ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੰਗਤ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਦਰਸ਼ਨ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ।
ਦੱਸ ਦਈਏ ਕਿ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਤੇ ਅਰਥੀ ਫੂਕ ਮਾਰਚ ਕਰ ਰਹੇ ਹਨ। ਅੱਜ ਚੰਡੀਗੜ੍ਹ ‘ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਰੋਸ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ਭੰਨ੍ਹ ਦਿੱਤੀਆਂ। ਹਾਲਾਂਕਿ ਮੋਰਚੇ ਦੇ ਆਗੂਆਂ ਵਲੋਂ ਅਪੀਲ ਕਰਨ ‘ਤੇ ਪ੍ਰਦਰਸ਼ਨਕਾਰੀ ਵਾਪਸ ਮੋਰਚੇ ਵਾਲੀ ਥਾ’ਤੇ ਪਰਤਣੇ ਸ਼ੁਰੂ ਹੋ ਗਏ ਹਨ।