CM ਮਾਨ ਨੂੰ ਮਨਜ਼ੂਰ ਨਹੀਂ SGPC ਦਾ Youtube ਚੈਨਲ? ਲਿਆ ਵੱਡਾ ਐਕਸ਼ਨ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਮਾਮਲੇ ਨੂੰ ਲੈਕੇ ਇਸ ਵਾਰ ਫਿਰ ਸਿਆਸਤ ਗਰਮਾ ਚੁੱਕੀ ਹੈ। ਇੰਝ ਜਾਪਦਾ ਹੈ ਕਿ SGPC ਵਲੋਂ ਸ਼ੁਰੂ ਕੀਤਾ ਗਿਆ YOUTUBE ਚੈਨਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਨਜ਼ੂਰ ਨਹੀਂ ਹੈ। SGPC ਵਲੋਂ ਸ਼ੁਰੂ ਕੀਤੇ ਜਾ ਰਹੇ YOUTUBE ਚੈਨਲ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੁੰ ਚਿੱਠੀ ਲਿਖੀ ਹੈ ਜਿਸ ਵਿੱਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਇਸ ਚਿੱਠੀ ਰਾਹੀਂ ਭਗਵੰਤ ਮਾਨ ਨੇ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਜਲਦ ਤੋਂ ਜਲਦ ਮਨਜ਼ੂਰੀ ਦਿੱਤੀ ਜਾਵੇ।

CM ਮਾਨ ਨੇ ਆਪਣੇ ਇਸ ਪੱਤਰ ਵਿੱਚ 5 ਤੱਥਾਂ ‘ਤੇ ਗੱਲ ਕੀਤੀ ਹੈ। ਭਗਵੰਤ ਮਾਨ ਵੱਲੋਂ ਭੇਜੇ ਗਏ ਲੈਟਰ ‘ਚ ਪੜ੍ਹੋ ਕੀ ਲਿਖਿਆ – 

1. ਜਿਵੇਂ ਕਿ ਤੁਸੀਂ ਜਾਣਦੇ ਹੋ, ਇੱਕ ਰਾਜਨੀਤਿਕ ਪਰਿਵਾਰ ਦੀ ਮਲਕੀਅਤ ਵਾਲੇ ਇੱਕ ਵਿਸ਼ੇਸ਼ ਚੈਨਲ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਦਾ ਏਕਾਧਿਕਾਰ ਕੀਤਾ ਹੋਇਆ ਹੈ ਅਤੇ ਇਸ ਤੋਂ ਮੁਨਾਫਾ ਕਮਾ ਰਿਹਾ ਹੈ।

2. ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਵਿੱਚ ਉਪਲਬਧ ਕਰਵਾਉਣ ਲਈ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਕੇ ਧਾਰਾ 125-ਏ ਨੂੰ ਸ਼ਾਮਲ ਕੀਤਾ ਗਿਆ ਜਿਸ ‘ਤੇ  ਵਿਧਾਨ ਸਭਾ ‘ਚ  ਇਸ ਬਿੱਲ ‘ਤੇ ਵਿਚਾਰ ਕੀਤਾ ਅਤੇ ਇਸ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ।

3. ਇਹ ਬਿੱਲ ਤੁਹਾਨੂੰ ਮਿਤੀ 26-6-2023 ਨੂੰ ਮਨਜ਼ੂਰ ਕਰਕੇ ਦਸਤਖਤਾਂ ਲਈ ਭੇਜਿਆ ਗਿਆ ਸੀ। ਹਾਲਾਂਕਿ, ਇਹ ਅਫਸੋਸ ਹੈ ਕਿ ਬਿੱਲ ‘ਤੇ ਅੱਜ ਤੱਕ ਦਸਤਖਤ ਨਹੀਂ ਹੋਏ ਹਨ। ਇਹ ਪੰਜਾਬ ਦੇ ਲੋਕਾਂ ਦੀ ਜਮਹੂਰੀ ਇੱਛਾ ਨੂੰ ਦਬਾਉਣ ਦੇ ਬਰਾਬਰ ਹੈ।


4. ਮੈਂ ਤੁਹਾਡੇ ਧਿਆਨ ਵਿੱਚ ਇਹ ਵੀ ਲਿਆਉਣਾ ਚਾਹਾਂਗਾ ਕਿ ਸਾਡੀ ਜਾਣਕਾਰੀ ਅਨੁਸਾਰ, ਉਕਤ ਚੈਨਲ ਨਾਲ SGPC ਦਾ ਸਮਝੌਤਾ 23 ਜੁਲਾਈ, 2023 ਨੂੰ ਖਤਮ ਹੋ ਰਿਹਾ ਹੈ। ਜੇਕਰ ਤੁਸੀਂ ਇਸ ਬਿੱਲ ‘ਤੇ ਤੁਰੰਤ ਦਸਤਖਤ ਨਹੀਂ ਕਰਦੇ, ਤਾਂ ਇਹ ਅਜਿਹੀ ਸਥਿਤੀ ਪੈਦਾ ਕਰ ਸਕਦਾ ਹੈ ਜਿੱਥੇ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖਣ ਤੋਂ ਵਾਂਝੇ ਰਹਿਣਗੇ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੇਗੀ।


5. ਇਸ ਲਈ, ਮੈਂ ਤੁਹਾਨੂੰ ਇਸ ਬਿੱਲ ‘ਤੇ ਜਲਦੀ ਤੋਂ ਜਲਦੀ ਦਸਤਖਤ ਕਰਨ ਦੀ ਬੇਨਤੀ ਕਰਦਾ ਹਾਂ, ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸੰਝੀ ਗੁਰਬਾਣੀ ਦਾ ਪ੍ਰਸਾਰਣ ਵੱਖ-ਵੱਖ ਚੈਨਲਾਂ ਅਤੇ ਮੀਡੀਆ ਰਾਹੀਂ ਸਾਰਿਆਂ ਲਈ ਮੁਫਤ ਉਪਲਬਧ ਕਰਵਾਇਆ ਜਾ ਸਕੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...