ਤਣਾਅਪੂਰਨ ਮਾਹੌਲ ਦੀਆਂ ਇਹ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੀਆਂ ਹਨ। ਜਿਥੇ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਆਗੂਆਂ ਵਲੋਂ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸਕੂਲਾਂ ਵਿਚ ਜੁਆਨਿੰਗ ਨਾ ਹੋਣ ਦੇ ਰੋਸ ਵਜੋਂ ਸੀ.ਐਮ. ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਹੈ।
ਇਸ ਦੌਰਾਨ ਸੰਗਰੂਰ ’ਚ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਸੰਗਰੂਰ ਵਿਖੇ ਸੀਐੱਮ ਮਾਨ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਜਿਥੇ ਪੁਲਿਸ ਅਤੇ ਮੁਜ਼ਾਹਰਾਕਾਰੀਆਂ ਵਿਚਾਲੇ ਕਾਫੀ ਧੱਕਾਮੁੱਕੀ ਹੋਈ। ਪੁਲਿਸ ਵਲੋਂ ਅਧਿਆਪਕ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡ ਲਗਾਕੇ ਰੋਕਿਆ ਜਾ ਰਿਹਾ ਸੀ ਪਰ ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਸੀ ਜਿਸ ਦੌਰਾਨ ਪੁਲਿਸ ਨੂੰ ਮਾਹੌਲ ਨੂੰ ਕਾਬੂ ਕਰਨ ਲਈ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ। ਪੁਲਿਸ ਵਲੋਂ ਅਧਿਆਪਕਾਂ ਨੂੰ ਰੋਕਣ ਲਈ ਡੰਡਿਆਂ ਦੀ ਵਰਤੋਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਨੇ ਕਈ ਅਧਿਆਪਕ ਜ਼ਖਮੀ ਵੀ ਹੋ ਗਏ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ’ਚ ਨੌਕਰੀਆਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸੰਗਰੂਰ ’ਚ ਨੌਕਰੀਆਂ ਦੇਣ ਦੇ ਦਾਅਵੇ ਦੀ ਜ਼ਮੀਨੀ ਹਕੀਕਤ ਦੇਖਣ ਨੂੰ ਮਿਲੀ ਹੈ।