ਕੇਂਦਰੀ ਖੁਫ਼ੀਆ ਏਜੰਸੀ ਆਈ. ਬੀ. ਦੇ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਇਹ ਫ਼ੈਸਲਾ ਕੇਂਦਰੀ ਖ਼ੁਫ਼ੀਆ ਏਜੰਸੀ ਦੇ ਆਧਾਰ ‘ਤੇ ਲਿਆ ਗਿਆ ਹੈ। ਏਜੰਸੀ ਵਲੋਂ ਮਿਲੀਆਂ ਰਿਪੋਰਟ ਦੇ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਸੀ.ਐਮ. ਮਾਨ ਨੂੰ ਹੁਣ ਜੈੱਡ ਪਲੱਸ (Z+)ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਿਚ ਸੀ. ਆਰ. ਪੀ. ਐੱਫ਼. ਦੇ ਜਵਾਨ ਤਾਇਨਾਤ ਰਹਿਣਗੇ। ਪੰਜਾਬ ਦੇ ਹਾਲਾਤ ਪਿਛਲੇ ਕਾਫ਼ੀ ਦਿਨਾਂ ਤੋਂ ਖ਼ਰਾਬ ਹਨ, ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ।