CM ਭਗਵੰਤ ਮਾਨ ਦਾ ਨੌਜਵਾਨ ਨੂੰ ਵੱਡਾ ਤੋਹਫ਼ਾ, ਨਾਲੇ ਕੀਤਾ ਅਹਿਮ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਯਾਨੀ ਅੱਜ ਮਾਰਕਫੈੱਡ ‘ਚ ਭਰਤੀ ਹੋਏ ਨੌਜਵਾਨਾਂ ਨੂੰ ਮਿਊਂਸੀਪਲ ਭਵਨ ‘ਚ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਜਿਹੜੇ ਰਵਾਇਤੀ ਸਿਆਸਤਦਾਨ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਦੀਵਾਲੀ ਵੇਲੇ ਆਈਪੈਡ, ਆਈਫੋਨ ਜਾਂ ਹੋਰ ਮਹਿੰਗੇ-ਮਹਿੰਗੇ ਤੋਹਫ਼ੇ ਦਿੱਤੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਸ ਵਾਰ ਅਸੀਂ ਨਵੀਂ ਪਿਰਤ ਪਾਈ ਹੈ। ਇਸ ਤਹਿਤ ਮਾਰਕਫੈੱਡ ਦੀ ਪੂਰੀ ਟੋਕਰੀ ਪੈਕ ਕਰਕੇ ਸਿਆਸਤਦਾਨਾਂ ਦੇ ਘਰ ਭੇਜੀ ਗਈ, ਜਿਸ ‘ਚ ਸਰੋਂ ਦਾ ਤੇਲ, ਸੋਇਆਬੀਨ ਦਾ ਤੇਲ, ਕਾਰਨਫਲੇਕਸ, ਸਰ੍ਹੋਂ ਦੇ ਸਾਗ ਦਾ ਪੈਕ, ਲੀਚੀ, ਆਚਾਰ, ਸ਼ਹਿਦ ਆਦਿ ਸ਼ਾਮਲ ਸਨ। ਨਾਲ ਹੀ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਨਵਰੀ ਦੇ ਪਹਿਲੇ ਹਫ਼ਤੇ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 3000 ਤੋਂ ਵੱਧ ਮਾਸਟਰ ਕੈਡਰ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੰਮ ਦੌਰਾਨ ਗਲਤੀਆਂ ਹੋ ਜਾਂਦੀਆਂ ਹਨ ਉਹ ਅਸੀਂ ਸੁਧਰ ਲਵਾਂਗੇ। ਕਈ ਵਾਰ ਸੁਪਰੀਮ ਕੋਰਟ ਤੇ ਹਾਈਕੋਰਟ ਵਿਚ ਵੀ ਆ ਜਾਂਦੀਆਂ ਨੇ ਪਰ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਵਧੀਆ ਫੈਸਲੇ ਕਰਾਕੇ ਲੋਕਾਂ ਦੇ ਹੱਕ ’ਚ ਸਭ ਕੁਝ ਕਰੀਏ ਪਰ ਦੂਜੇ ਪਾਸੇ ਉਨ੍ਹਾਂ ਨੇ ਵਿਰੋਧੀਆਂ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜਦੋਂ ਤੁਸੀਂ ਸਿਸਟਮ ਨੂੰ ਬਦਲਣ ਦੀ ਗੱਲ ਕਰੋਗੇ ਤਾਂ ਉਹ ਲੋਕ ਜੋ ਉਸ ਸਿਸਟਮ ਦਾ ਫਾਇਦਾ ਲੈ ਰਹੇ ਹੋਣ ਤਾਂ ਉਹ ਕਦੇ ਨਹੀਂ ਚਾਹੁਣਗੇ ਕਿ ਸਿਸਟਮ ਨੂੰ ਬਦਲਿਆ ਜਾਵੇ।

ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਈਆਂ ਨੇ ਇਹ ਤੱਕ ਵੀ ਕਹਿ ਦਿੱਤਾ ਕਿ ਇਹ ਸਾਨੂੰ ਦੁਬਾਰਾ ਭੇਜੋ। ਉਨ੍ਹਾਂ ਕਿਹਾ ਕਿ ਮਾਰਕਫੈੱਡ ਇਕ ਬਹੁਤ ਵੱਡਾ ਅਦਾਰਾ ਹੈ, ਜਿਸ ਕੋਲ ਬਹੁਤ ਸਾਰੇ ਪ੍ਰੋਡਕਟ ਹਨ, ਜੋ ਪੂਰੀ ਦੁਨੀਆ ‘ਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਠਾਨਕੋਟ ਦੀ ਲੀਚੀ ਸਭ ਤੋਂ ਮਿੱਠੀ ਹੈ ਅਤੇ ਜੇਕਰ ਪ੍ਰੋਸੈਸਿੰਗ ਕੀਤੀ ਜਾਵੇ ਤਾਂ ਇਹ ਲੀਚੀ ਪੂਰੀ ਦੁਨੀਆ ‘ਚ ਜਾ ਸਕਦੀ ਹੈ। ਉੁਨ੍ਹਾਂ ਕਿਹਾ ਕਿ ਪੰਜਾਬ ਦਾ ਗੁੜ, ਆਲੂ, ਟਮਾਟਰ, ਅਮਰੂਦ ਪੂਰੀ ਦੁਨੀਆ ‘ਚ ਮਸ਼ਹੂਰ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਅਸੀਂ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਪ੍ਰਮੋਟ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਭਾਰਤ ‘ਚ ਮੈਨੂਫੈਕਚਰ ਹੋਣ ਵਾਲੇ 80 ਫ਼ੀਸਦੀ ਟਰੈਕਟਰ ਪੰਜਾਬ ‘ਚ ਬਣਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਹੁਣ ਤੱਕ 30 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 21,404 ਨੌਕਰੀਆਂ ਸਾਡੀ ਸਰਕਾਰ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਇੱਥੇ ਹੀ ਕੰਮ ਮਿਲ ਜਾਵੇ ਤਾਂ ਵਿਦੇਸ਼ ਜਾਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਆਪਣੇ ਪਰਿਵਾਰ ਦੀ ਕੋਈ ਕੀਮਤ ਨਹੀਂ ਹੁੰਦੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...