CM ਮਾਨ ਨੇ ਸੁਨਾਮ ਪਹੁੰਚ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ – ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦੇਣ ਵਾਲੀ ਕੇਂਦਰ ਕੌਣ ਹੁੰਦੀ ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪਹੁੰਚੇ। ਇਸ ਮੌਕੇ ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੀ.ਐਮ. ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਉਹਨਾਂ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੀ ਮਿੱਟੀ ਦੀ ਸਹੁੰ ਖਾਕੇ ਲੰਡਨ ‘ਚ ਆਪਣਾ ਬਦਲਾ ਲਿਆ ਸੀ। ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ‘ਤੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ। ਉਹਨਾਂ ਕਿਹਾ ਕਿ ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ। ਲੋਕਾਂ ਵਿਚ ਪਹਿਲਾਂ ਹੀ ਸ਼ਹੀਦਾਂ ਲਈ ਬਹੁਤ ਵੱਡਾ ਰੁਤਬਾ ਹੈ, ਅਜਿਹੇ ਵਿੱਚ ਕੇਂਦਰ ਸਰਕਾਰ NOC ਦੇਣ ਵਾਲੀ ਕੌਣ ਹੁੰਦੀ ਹੈ ਕਿ ਕੌਣ ਸ਼ਹੀਦ ਹੈ ਅਤੇ ਕੌਣ ਨਹੀਂ।

ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦਾਂ ਦੇ ਕੁਝ ਚਿੰਨ੍ਹ ਹਨ। ਇਨ੍ਹਾਂ ਵਿਚ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਅਤੇ ਕੁਝ ਹੋਰ ਨਿਸ਼ਾਨੀਆਂ ਹਨ, ਪਰ ਪਾਕਿਸਤਾਨ ਵਿਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੇ ਚਿੰਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦਸ ਦਈਏ ਕਿ ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ 2 ਦਿਨ ਪਹਿਲਾਂ ਸੋਮਵਾਰ ਭਾਵ ਅੱਜ 31 ਜੁਲਾਈ ਨੂੰ ਸੰਗਰੂਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...