E-GOVERNANCE ਵੱਲ ਵਧਾਇਆ ਪੰਜਾਬ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮਕਾਜ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਲਗਭਗ 250 ਸੰਸਥਾਵਾਂ ਦੀ ਐਫੀਲੀਏਸ਼ਨ ਸਬੰਧੀ ਫਾਈਲਾਂ ਨੂੰ ਵਿਚਾਰਿਆ ਜਾਂਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਇਹ ਸੰਸਥਾਵਾਂ ਅਨੁਸੂਚੀ ਸਮੇਤ ਲਗਭਗ 125 ਪੰਨਿਆਂ ਦਾ ਭਰਿਆ ਹੋਇਆ ਐਫੀਲੀਏਸ਼ਨ ਪ੍ਰੋਫਾਰਮਾ ਫਿਜ਼ੀਕਲ ਫਾਈਲ ਦੇ ਰੂਪ ਵਿੱਚ ਜਮ੍ਹਾਂ ਕਰਵਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਸੰਸਥਾਵਾਂ ਵੱਲੋਂ ਲੋੜੀਂਦੀ ਐਫੀਲੀਏਸ਼ਨ ਫੀਸ ਵੀ ਡਿਮਾਂਡ ਡਰਾਫਟ ਦੇ ਰੂਪ ਵਿੱਚ ਹੀ ਜਮ੍ਹਾਂ ਕਰਵਾਈ ਜਾਂਦੀ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟਰ ਅਕਾਊਂਟ ‘ਤੇ ਟਵੀਟ ਕਰਦਿਆਂ ਕਿਹਾ, “E-GOVERNANCE ਵੱਲ ਵੱਧਦਾ ਪੰਜਾਬ..  ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਇੱਕ ਚੰਗਾ ਉਪਰਾਲਾ ਕੀਤਾ ਗਿਆ ਹੈ…ਜਿਹੜੇ ਇੰਸਟੀਚਿਊਟ ਮਾਨਤਾ ਲੈਣਾ ਚਾਹੁੰਦੇ ਨੇ ਉਹਨਾਂ ਲਈ ਆਨਲਾਈਨ ਪੋਰਟਲ ਲਾਂਚ ਕੀਤਾ ਤਾਂ ਜੋ ਦਫ਼ਤਰੀ ਚੱਕਰਾਂ ਦੀ ਖੱਜਲ-ਖ਼ੁਆਰੀ ਤੋਂ ਨਿਜਾਤ ਮਿਲ ਸਕੇ… ਸਾਡੀ ਕੋਸ਼ਿਸ਼ ਸੇਵਾਵਾਂ ਹਰ ਘਰ ਤੱਕ ਪਹੁੰਚਾਉਣ ਦੀ ਹੈ..”

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫੀਲੀਏਸ਼ਨ ਪ੍ਰੋਫਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਦਫਤਰ ਜਾਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸੰਸਥਾਵਾਂ ਆਪਣੇ ਲੌਗਇਨ/ਪਾਸਵਰਡ ਨਾਲ ਕਿਸੇ ਵੀ ਥਾਂ ਤੋਂ ਐਫੀਲੀਏਸ਼ਨ ਪ੍ਰੋਫਾਰਮੇ ਨੂੰ ਹੋਰ ਦਸਤਾਵੇਜ਼ਾਂ ਦੇ ਨਾਲ ਡਾਊਨਲੋਡ/ਅਪਲੋਡ ਕਰ ਸਕਦੀਆਂ ਹਨ ਅਤੇ ਲੋੜੀਂਦੀ ਫੀਸ ਜਮ੍ਹਾਂ ਕਰਵਾ ਸਕਦੀਆਂ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਇਹ ਯਕੀਨੀ ਬਣਾਉਣ ਵਿੱਚ ਵੀ ਮਦਦ ਕਰੇਗਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਐਫੀਲੀਏਸ਼ਨ ਲਈ ਇਕੱਤਰ ਕੀਤੇ ਗਏ ਡੇਟਾ ਦੇ ਵਿਸ਼ਲੇਸ਼ਣ ਦੀ ਪ੍ਰਕਿਰਿਆ ਹੋਰ ਤੇਜ਼ ਅਤੇ ਕੁਸ਼ਲ ਬਣੇ।

ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਲਈ ਅੱਗੇ ਆ ਰਹੇ ਉਦਯੋਗ ਜਗਤ ਦੇ ਦਿੱਗਜਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਤਕਨੀਕੀ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਵੱਡਾ ਪੂਲ ਹੋਵੇਗਾ, ਜੋ ਉਦਯੋਗ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਸਤੇ ਵੀ ਖੋਲ੍ਹੇਗੀ, ਜਿਸ ਨਾਲ ਉਹ ਮਾਣ ਅਤੇ ਸਤਿਕਾਰ ਭਰਿਆ ਜੀਵਨ ਬਤੀਤ ਕਰ ਸਕਣਗੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...