ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਹੁਣ ਪੰਜਾਬ ਦੇ ਚਰਚਾਂ (Churches) ਨੂੰ ਨਿਸ਼ਾਨਾ ਬਣਾਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਨੇ ਚਰਚਾਂ ਦੇ ਪੈਗੰਬਰਾਂ (Church Prophets) ਦੇ ਘਰਾਂ ਅਤੇ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ‘ਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਫੇਟ ਬਜਿੰਦਰ ਸਿੰਘ (Prophet Bajinder Singh) ਅਤੇ ਪ੍ਰੋਫੇਟ ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ (Prophet Harpreet Singh Khojewala), ਦੇ ਘਰ ਈ.ਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਈਡੀ ਨੇ ਬਜਿੰਦਰ ਦੇ ਮੁਹਾਲੀ ਸਥਿਤ ਘਰ ਅਤੇ ਅੰਮ੍ਰਿਤਸਰ ਵਿੱਚ ਚਰਚ ਦੇ ਪੈਗੰਬਰ ਦੇ ਘਰ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਅੰਦਰ-ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ, ਇੱਥੋਂ ਤੱਕ ਕਿ ਪੈਰਾ ਮਿਲਟਰੀ ਫੋਰਸ ਵੀ ਵੱਡੀ ਗਿਣਤੀ ‘ਚ ਪਹੁੰਚ ਚੁੱਕੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਕਿਹਾ ਜਾ ਰਿਹਾ ਹੈ ਕਿ ਧਰਮ ਪਰਿਵਰਤਨ ਦੇ ਦੋਸ਼ਾਂ ਦਰਮਿਆਨ ਜਲੰਧਰ ਦੇ ਤਾਜਪੁਰ ਚਰਚ ਦੇ ਪੈਗੰਬਰ ਬਜਿੰਦਰ ਸਿੰਘ ਅਤੇ ਕਪੂਰਥਲਾ ਦੇ ਪੈਗੰਬਰ ਹਰਪ੍ਰੀਤ ਸਿੰਘ ਖੋਜੇਵਾਲਾ ਅਤੇ ਹੋਰ ਜ਼ਿਲ੍ਹਿਆਂ ਦੇ ਪਾਦਰੀਆਂ ਦੇ ਘਰਾਂ ‘ਤੇ ਵੀ ਈਡੀ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਅੰਦਰ-ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ, ਜਦਕਿ ਪੈਰਾ ਮਿਲਟਰੀ ਫੋਰਸ ਨੂੰ ਵੀ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ।