ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ ਵਿੱਚ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਉਹ ਮੋਦੀ ਸਰਕਾਰ ਦਾ ਆਖਰੀ ਪੂਰਾ ਬਜਟ 2.0 ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਵਜੋਂ ਨਿਰਮਲਾ ਸੀਤਾਰਮਨ ਦਾ ਇਹ ਲਗਾਤਾਰ 5ਵਾਂ ਬਜਟ ਹੈ। ਇਸ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਭਾਰਤੀ ਅਰਥਵਿਵਸਥਾ ਸਹੀ ਰਸਤੇ ‘ਤੇ ਹੈ ਅਤੇ ਇੱਕ ਉੱਜਵਲ ਭਵਿੱਖ ਵੱਲ ਵਧ ਰਹੀ ਹੈ। ਕੋਵਿਡ ਮਹਾਂਮਾਰੀ ਦੇ ਦੌਰਾਨ, ਅਸੀਂ ਇਹ ਯਕੀਨੀ ਬਣਾਇਆ ਹੈ ਕਿ 28 ਮਹੀਨਿਆਂ ਲਈ 80 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਅਨਾਜ ਦੀ ਸਪਲਾਈ ਕਰਨ ਦੀ ਯੋਜਨਾ ਨਾਲ ਕੋਈ ਵੀ ਭੁੱਖਾ ਨਾ ਸੌਂਵੇ। ਨਾਲ ਹੀ ਉਹਨਾਂ ਕਿਹਾ ਕਿ ਵਿਸ਼ਵਵਿਆਪੀ ਚੁਣੌਤੀਆਂ ਦੇ ਇਸ ਸਮੇਂ ਵਿੱਚ, ਭਾਰਤ ਦੀ G20 ਪ੍ਰਧਾਨਗੀ ਸਾਨੂੰ ਵਿਸ਼ਵ ਆਰਥਿਕ ਵਿਵਸਥਾ ਵਿੱਚ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਦਾ ਇੱਕ ਵਿਲੱਖਣ ਮੌਕਾ ਦਿੰਦੀ ਹੈ। ਆਪਣੇ ਭਾਸ਼ਣ ਦੌਰਾਨ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਵਿਸ਼ਵ ਵਿੱਚ ਮੰਦੀ ਦੇ ਬਾਵਜੂਦ ਭਾਰਤ ਦੀ ਵਿਕਾਸ ਦਰ ਸੱਤ ਫੀਸਦੀ ਹੈ।
ਇਸ ਤੋਂ ਇਲਾਵਾ ਉਹਨਾਂ ਕਿਹ ਕਿ ਕੋਰੋਨਾ ਮਹਾਮਾਰੀ ਦੌਰਾਨ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਕਿਸੇ ਦਾ ਪੇਟ ਖਾਲੀ ਨਾ ਰਹੇ। 80 ਕਰੋੜ ਲੋਕਾਂ ਨੂੰ 28 ਮਹੀਨਿਆਂ ਲਈ ਮੁਫਤ ਅਨਾਜ ਦਿੱਤਾ ਗਿਆ। ਅਸੀਂ ਅਗਲੇ ਇੱਕ ਸਾਲ ਵਿੱਚ ਦੋ ਲੱਖ ਕਰੋੜ ਰੁਪਏ ਖਰਚ ਕੇ ਲੋੜਵੰਦ ਪਰਿਵਾਰਾਂ ਨੂੰ ਮੁਫਤ ਅਨਾਜ ਦੇਵਾਂਗੇ। 2014 ਤੋਂ, ਸਾਡੇ ਯਤਨਾਂ ਨੇ ਲੋਕਾਂ ਦੇ ਜੀਵਨ ਵਿੱਚ ਸੁਧਾਰ ਕੀਤਾ ਹੈ। ਉਹਨਾਂ ਜਾਣਕਾਰੀ ਸਾਂਝੀ ਕੀਤੀ ਕਿ ਬਜਟ 2023-24 ਦੀਆਂ ਤਰਜੀਹਾਂ- ਵਿਕਾਸ, ਬੁਨਿਆਦੀ ਅਤੇ ਨਿਵੇਸ਼, ਸੰਭਾਵਨਾਵਾਂ, ਹਰਿਆਲੀ ਵਿਕਾਸ, ਨੌਜਵਾਨ ਅਤੇ ਵਿੱਤੀ ਖੇਤਰ ਨੂੰ ਜਾਰੀ ਕਰਨਾ ਹੈ। ਇਸ ਦੇ ਨਾਲ ਹੀ ਬਜਟ ‘ਚ ਇਹ ਵੀ ਐਲਾਨ ਹੋਇਆ ਕਿ ਅੰਤੋਦਿਆ ਸਕੀਮ ਅਗਲੇ ਸਾਲ ਤੱਕ ਵਧਾ ਦਿੱਤੀ ਗਈ ਹੈ ਅਤੇ 47.8 ਕਰੋੜ ਜਨਧਨ ਯੋਜਨਾ ਖਾਤੇ ਖੋਲ੍ਹੇ ਗਏ ਹਨ।
ਬਜਟ 2023 ’ਚ ਸੈਰ-ਸਪਾਟੇ ‘ਚ ਅਥਾਹ ਸੰਭਾਵਨਾਵਾਂ, ਮਿਸ਼ਨ ਮੋਡ ‘ਤੇ ਸੈਰ-ਸਪਾਟੇ ਨੂੰ ਬੜ੍ਹਾਵਾ ਦਿੱਤਾ ਜਾਵੇਗਾ ਅਤੇ ਖੇਤੀ ਕਰਜ਼ੇ ਦਾ ਟੀਚਾ ਵਧਾ ਕੇ 20 ਲੱਖ ਕਰੋੜ ਰੁਪਏ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ 2,200 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਲਈ ਰੋਗ-ਮੁਕਤ ਗੁਣਵੱਤਾ ਵਾਲੀ ਬਿਜਾਈ ਸਮੱਗਰੀ ਦੀ ਉਪਲਬਧਤਾ ਨੂੰ ਬਿਹਤਰ ਬਣਾਉਣ ਲਈ ਆਤਮਨਿਰਭਰ ਸਵੱਛ ਪਲਾਂਟ ਪ੍ਰੋਗਰਾਮ ਸ਼ੁਰੂ ਕਰੇਗੀ। ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਲੈਕੇ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਔਰਤਾਂ ਦੇ ਆਰਥਿਕ ਸਸ਼ਕਤੀਕਰਨ ‘ਤੇ ਜ਼ੋਰ ਦਿੱਤਾ ਜਾਵੇਗਾ ਅਤੇ ਹੈਲਥ ਐਜੂਕੇਸ਼ਨ ਐਂਡ ਸਕਿਲਿੰਗ ਦੇ ਸਬੰਧ ਵਿਚ ਮੈਡੀਕਲ ਕਾਲਜਾਂ ਦੇ ਨਾਲ 157 ਨਵੇਂ ਨਰਸਿੰਗ ਕਾਲਜ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਬਜਟ 2023 ’ਚ ਪ੍ਰਧਾਨ ਮੰਤਰੀ ਵਿਸ਼ਵ ਕਰਮਾ ਕੌਸ਼ਲ ਸਨਮਾਨ ਦੇ ਤਹਿਤ ਪਰੰਪਰਾਗਤ ਕਾਰੀਗਰਾਂ ਲਈ ਸਹਾਇਤਾ ਪੈਕੇਜ ਦਾ ਐਲਾਨ ਕੀਤਾ ਗਿਆ ਹੈ।