Google ਦੇ CEO Sundar Pichai ਨੂੰ ਸੌਂਪਿਆ ਗਿਆ ਪਦਮ ਭੂਸ਼ਣ, ਭਾਰਤ ਨੂੰ ਲੈਕੇ ਸਟੇਜ ‘ਤੇ ਆਖੀ ਵੱਡੀ ਗੱਲ

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿੱਚ ਗੂਗਲ (Google) ਅਤੇ ਅਲਫਾਬੇਟ (Alphabet) ਦੇ ਸੀਈਓ ਸੁੰਦਰ ਪਿਚਾਈ (CEO Sundar Pichai) ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਇੱਕ ਪਦਮ ਭੂਸ਼ਣ ਸੌਂਪਿਆ। ਇਸ ਮੌਕੇ Google ਅਤੇ Alphabet ਦੇ CEO ਸੁੰਦਰ ਪਿਚਾਈ ਨੇ ਕਿਹਾ ਹੈ ਕਿ ਉਹ ਹਮੇਸ਼ਾ ਭਾਰਤ ਨਾਲ ਜੁੜੇ ਹੋਏ ਮਹਿਸੂਸ ਕਰਦੇ ਹਨ ਅਤੇ ਜਿੱਥੇ ਵੀ ਜਾਂਦੇ ਹਨ ਆਪਣੀ ਭਾਰਤੀ ਪਛਾਣ ਆਪਣੇ ਨਾਲ ਰੱਖਦੇ ਹਨ। ਪਿਚਾਈ ਨੇ ਇਹ ਗੱਲ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤੇ ਜਾਣ ਦੇ ਮੌਕੇ ‘ਤੇ ਆਖੀ। ਪਿਚਾਈ ਨੇ ਕਿਹਾ ਕਿ ਭਾਰਤ ਮੇਰਾ ਹਿੱਸਾ ਹੈ ਅਤੇ ਮੈਂ ਜਿੱਥੇ ਵੀ ਜਾਂਦਾ ਹਾਂ ਇਸ ਨੂੰ ਆਪਣੇ ਨਾਲ ਲੈ ਜਾਂਦਾ ਹਾਂ।

ਭਾਰਤੀ-ਅਮਰੀਕੀ ਨਾਗਰਿਕ ਪਿਚਾਈ ਨੂੰ ਵਪਾਰ ਅਤੇ ਉਦਯੋਗ ਸ਼੍ਰੇਣੀ ਵਿੱਚ ਸਾਲ 2022 ਲਈ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਦਿੱਤਾ। ਪਿਚਾਈ ਨੂੰ ਸ਼ੁੱਕਰਵਾਰ ਨੂੰ ਸੈਨ ਫਰਾਂਸਿਸਕੋ, ਅਮਰੀਕਾ ਵਿੱਚ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਤੋਂ ਇਹ ਸਨਮਾਨ ਸਵੀਕਾਰ ਕਰਦਿਆਂ ਪਿਚਾਈ ਨੇ ਕਿਹਾ ਕਿ ਮੈਂ ਇਸ ਸਨਮਾਨ ਲਈ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਭਾਰਤ ਮੇਰਾ ਇੱਕ ਹਿੱਸਾ ਹੈ, ਅਤੇ ਮੈਂ Google ਅਤੇ ਭਾਰਤ ਵਿਚਕਾਰ ਮਹਾਨ ਸਾਂਝੇਦਾਰੀ ਨੂੰ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ ਕਿਉਂਕਿ ਅਸੀਂ ਤਕਨਾਲੋਜੀ ਦੇ ਲਾਭਾਂ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ ਲਈ ਇਕੱਠੇ ਕੰਮ ਕਰਦੇ ਹਾਂ। ਗੂਗਲ ਦੇ ਸੀਈਓ ਨੇ ਕਿਹਾ ਕਿ ਭਾਰਤ ਮੇਰਾ ਹਿੱਸਾ ਹੈ ਅਤੇ ਮੈਂ ਜਿੱਥੇ ਵੀ ਜਾਂਦਾ ਹਾਂ ਇਸ ਨੂੰ ਆਪਣੇ ਨਾਲ ਲੈ ਕੇ ਜਾਂਦਾ ਹਾਂ। ਮੈਂ ਖੁਸ਼ਕਿਸਮਤ ਹਾਂ ਕਿ ਮੈਂ ਇੱਕ ਅਜਿਹੇ ਪਰਿਵਾਰ ਵਿੱਚ ਵੱਡਾ ਹੋਇਆ ਹਾਂ, ਜਿੱਥੇ ਗਿਆਨ ਸਿੱਖਣ ਅਤੇ ਪ੍ਰਾਪਤ ਕਰਨ ਦੀ ਇੱਛਾ ਦੀ ਕਦਰ ਅਤੇ ਪਾਲਣ ਪੋਸ਼ਣ ਕੀਤਾ ਗਿਆ ਸੀ। 

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...