Himachal Pradesh Election Result 2022: ਹਿਮਾਚਲ ਪ੍ਰਦੇਸ਼ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਹੈ। ਭਾਜਪਾ ਲਗਾਤਾਰ ਜਿੱਤ ਵੱਲ ਵੱਧਦੀ ਵਿਖਾਈ ਦੇ ਰਹੀ ਹੈ। ਪਹਿਲਾ ਨਤੀਜਾ ਭਾਜਪਾ ਦੇ ਹੱਕ ਵਿੱਚ ਆਇਆ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਸੇਰਾਜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਚੇਤ ਰਾਮ ਨੂੰ 37007 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ।
57 ਸਾਲਾ ਠਾਕੁਰ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਅਤੇ ਸੂਬੇ ‘ਚ ‘ਵਿਕਲਪਿਕ ਸਰਕਾਰਾਂ’ (alternate governments) ਦੀ ਪਰੰਪਰਾ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਭਾਜਪਾ ਉਮੀਦਵਾਰ ਜੈਰਾਮ ਠਾਕੁਰ ਨੇ ਸੇਰਾਜ ਸੀਟ ਤੋਂ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਚੇਤਰਾਮ ਠਾਕੁਰ ਨੂੰ 13 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ। ਹਿਮਾਚਲ ਪ੍ਰਦੇਸ਼ ਵਿੱਚ 1985 ਤੋਂ ਬਾਅਦ ਕੋਈ ਵੀ ਪਾਰਟੀ ਲਗਾਤਾਰ ਦੋ ਵਿਧਾਨ ਸਭਾ ਚੋਣਾਂ ਨਹੀਂ ਜਿੱਤ ਸਕੀ ਹੈ। ਜੇਕਰ ਇਸ ਪਹਾੜੀ ਰਾਜ ਵਿੱਚ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਰਹਿੰਦੀ ਹੈ ਤਾਂ ਇਹ ਇੱਕ ਰਿਕਾਰਡ ਹੋਵੇਗਾ।
ਇਸ ਦੇ ਨਾਲ ਹੀ ਕਾਂਗਰਸ ਨੇ ਇਕ ਵਾਰ ਫਿਰ ਚੇਤ ਰਾਮ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਸੀ। 2017 ਦੀਆਂ ਚੋਣਾਂ ਵਿੱਚ, ਭਾਜਪਾ ਦੇ ਜੈ ਰਾਮ ਠਾਕੁਰ ਨੇ ਕਾਂਗਰਸ ਦੇ ਚੇਤ ਰਾਮ ਠਾਕੁਰ ਨੂੰ 11,254 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।ਜੈਰਾਮ ਠਾਕੁਰ ਪਹਿਲੀ ਵਾਰ 1998 ਵਿੱਚ ਇੱਥੋਂ ਚੋਣ ਜਿੱਤੇ ਸਨ। ਇਸ ਤੋਂ ਬਾਅਦ ਉਹ 2003, 2007, 2012, 2017 ਵਿੱਚ ਸਿਰਾਜ ਤੋਂ ਜਿੱਤੇ।