ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਚੁੱਕਾ ਹੈ। ਦਸ ਦਈਏ ਕਿ ਮਹੰਤ ਕਰਮਜੀਤ ਸਿੰਘ HSGPC ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਥੇ ਹੀ ਦੂਜੇ ਪਾਸੇ HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕਰ ਦਿੱਤਾ ਹੈ। ਦਸ ਦਈਏ ਕਿ HSGPC ਦੇ ਨਵੇਂ ਪ੍ਰਧਾਨ ਦੀ ਚੋਣ ਸੀ ਅਤੇ ਇਹ ਚੋਣ HSGPC ਦੀ 38 ਮੈਂਬਰੀ ਐਡਹੋਕ ਕਮੇਟੀ ਨੇ ਨਵੇਂ ਪ੍ਰਧਾਨ ਚੁਣਨਾ ਸੀ ਤੇ ਕਮੇਟੀ ਨੇ ਮਹੰਤ ਕਰਮਜੀਤ ਸਿੰਘ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਨੇ ਕਿਹਾ ਕਿ ਸਰਕਾਰ ਨੇ ਜੋ ਨਵਾਂ ਪ੍ਰਧਾਨ ਚੁਣਿਆ ਹੈ ਮੈਂ ਉਸਦੇ ਨਾਲ ਸਹਿਮਤ ਨਹੀਂ ਹਾਂ। ਉਹਨਾਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨ ਬਣਾਇਆ ਗਿਆ ਹੈ ਜਿਸਦਾ ਸਿੱਖਾਂ ਦੇ ਲਈ ਕੋਈ ਯੋਗਦਾਨ ਨਹੀਂ ਰਿਹਾ ਹੈ। ਨਾਲ ਹੀ ਉਹਨਾਂ ਕਿਹਾ ਕਿ ਜਿੰਨਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਲਈ ਕੁਝ ਨਹੀਂ ਕੀਤਾ ਉਹਨਾਂ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਹੈ, ਉਹਨਾਂ ਦਾ ਸਵਾਗਤ ਹੈ। ਇਸਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਅੱਗੇ ਵੀ ਹਰਿਆਣਾ ਕਮੇਟੀ ਲਈ ਲਗਾਤਾਰ ਸੇਵਾ ਕਰਦੇ ਰਹਿਣਗੇ।
ਦੱਸ ਦਈਏ ਕਿ ਨਵੇਂ ਪ੍ਰਧਾਨ ਦੇ ਚੋਣ ਦੀ ਮੀਟਿੰਗ ਡਿਪਟੀ ਕਮਿਸ਼ਨਰ ਕੁਰੂਕੇਸ਼ਤਰ ਦੀ ਅਗਵਾਈ ਵਿੱਚ ਕੁਰੂਕੇਸ਼ਤਰ ਵਿਖੇ ਸ਼ੁਰੂ ਹੋਈ ਸੀ ਅਤੇ ਇਸ ਮੀਟਿੰਗ ਵਿੱਚ ਹੰਗਾਮਾ ਹੋਣ ਦੀ ਵਜ੍ਹਾ ਕਾਰਨ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕਰ ਦਿੱਤਾ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ 1 ਦਸੰਬਰ ਨੂੰ 38 ਮੈਂਬਰਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਕੀਤੀ ਗਈ ਹੈ। ਨਾਲ ਹੀ ਦਸ ਦਈਏ ਕਿ ਹਾਲ ਹੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਦਾਦੂਵਾਲ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਦਾ ਅਸਤੀਫ਼ਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ ਸੀ।
ਇੱਥੇ ਦੱਸਿਆ ਗਿਆ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਹਾ ਗਿਆ ਸੀ ਕਿ ਨਵੀਂ ਕਮੇਟੀ ਬਣਨ ਤੱਕ ਬਲਜੀਤ ਸਿੰਘ ਦਾਦੂਵਾਲ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ ਪਰ ਹੁਣ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਚੁੱਕਾ ਹੈ ਅਤੇ ਮਹੰਤ ਕਰਮਜੀਤ ਸਿੰਘ HSGPC ਦੇ ਨਵੇਂ ਪ੍ਰਧਾਨ ਚੁਣੇ ਗਏ ਹਨ।



