ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ਿਅਲ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 99.75 ਰੁਪਏ ਘੱਟ ਗਈ ਹੈ। ਸੂਤਰ ਨੇ ਦੱਸਿਆ ਕਿ 19 ਕਿਲੋ ਦੇ ਕਮਰਸ਼ਿਅਲ ਐਲਪੀਜੀ ਸਿਲੰਡਰ ਦੀ ਦਿੱਲੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1,680 ਰੁਪਏ ਹੋ ਗਈ ਹੈ।
ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ 1 ਅਗਸਤ 2023 ਯਾਨੀ ਅੱਜ ਤੋਂ ਲਾਗੂ ਹੋ ਗਈਆਂ ਹਨ। ਇੰਡੀਅਨ ਆਇਲ ਕਾਰਪੋਰੇਸ਼ਨ ਨੇ ਆਪਣੀ ਵੈੱਬਸਾਈਟ ‘ਤੇ ਨਵੀਆਂ ਦਰਾਂ ਨੂੰ ਅਪਡੇਟ ਕੀਤਾ ਹੈ।