MCD Election 2022 Result: ‘ਆਪ’ ਅਤੇ ਭਾਜਪਾ ‘ਚ ਸਖਤ ਮੁਕਾਬਲਾ, ਕਿਹੜੀ ਪਾਰਟੀ ਮਾਰੇਗੀ ਬਾਜ਼ੀ?

ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ‘ਚ 4 ਦਸੰਬਰ ਨੂੰ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜਾ ਅੱਜ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਨਿਗਮ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਟੱਕਰ ਵਿਖਾਈ ਦੇ ਰਹੀ ਹੈ, ਭਾਜਪਾ 123 ਵਾਰਡਾਂ ਵਿੱਚ ਅੱਗੇ ਚੱਲ ਰਹੀ ਹੈ, ਜਦਕਿ ਆਮ ਆਦਮੀ ਪਾਰਟੀ 121 ਵਾਰਡਾਂ ਵਿੱਚ ਦੂਜੇ ਸਥਾਨ ਉਪਰ ਅਤੇ ਕਾਂਗਰਸ ਤੀਜੇ ਸਥਾਨ ‘ਤੇ ਹੈ। ਵੋਟਾਂ ਦੀ ਗਿਣਤੀ ਲਈ 42 ਕੇਂਦਰ ਬਣਾਏ ਗਏ ਹਨ।

ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 20 ਕੰਪਨੀਆਂ ਅਤੇ 10,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।  MCD ਦੇ ਕੁੱਲ 250 ਵਾਰਡਾਂ ਲਈ ਐਤਵਾਰ ਨੂੰ ਹੋਈਆਂ ਚੋਣਾਂ ‘ਚ 1.45 ਕਰੋੜ ਵੋਟਰਾਂ ‘ਚੋਂ 50 ਫੀਸਦੀ ਤੋਂ ਵੱਧ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ।

ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ ਗਿਣਤੀ ਕੇਂਦਰ ਬਣਾਏ ਹਨ। ਕਮਿਸ਼ਨਰ ਅਨੁਸਾਰ ਵੋਟਾਂ ਦੀ ਗਿਣਤੀ ਲਈ 68 ਚੋਣ ਸੁਪਰਵਾਈਜ਼ਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਵੋਟ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ ਵਲੋਂ ਉਮੀਦਵਾਰਾਂ ਦੀ ਜਾਂ ਉਨ੍ਹਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ‘ਚ ਕੀਤੀ ਜਾ ਰਹੀ ਹੈ।

ਦਸ ਦਈਏ ਕਿ ਐੱਮ.ਸੀ.ਡੀ. ਦੇ 250 ਵਾਰਡ ਲਈ 4 ਦਸੰਬਰ ਨੂੰ ਚੋਣਾਂ ਹੋਈਆਂ ਸਨ, ਜਿਸ ‘ਚ 1,349 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨ ‘ਚ ਕੈਦ ਹੋ ਗਈ ਸੀ। ਚੋਣਾਂ ‘ਚ 50.48 ਫੀਸਦੀ ਵੋਟਿੰਗ ਹੋਈ ਸੀ। ਅਧਿਕਾਰੀਆਂ ਨੇ ਇੱਥੇ ਮੰਗਲਵਾਰ ਨੂੰ ਕਿਹਾ ਸੀ ਕਿ ਉਹ ਵੋਟਾਂ ਦੀ ਗਿਣਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ ਅਤੇ ਇਸ ਲਈ 42 ਕੇਂਦਰ ਬਣਾਏ ਗਏ ਹਨ। ਇਸ ਚੋਣ ਨਤੀਜੇ ਦਾ ਰਾਸ਼ਟਰੀ ਰਾਜਧਾਨੀ ਤੋਂ ਪਰੇ ਪ੍ਰਭਾਵ ਹੋ ਸਕਦਾ ਹੈ, ਜਿਸ ‘ਚ ਆਮ ਤੌਰ ‘ਤੇ ‘ਆਪ’, ਭਾਜਪਾ ਅਤੇ ਕਾਂਗਰਸ ਦਰਮਿਆਨ ਤ੍ਰਿਕੋਣੀ ਮੁਕਾਬਲਾ ਮੰਨਿਆ ਜਾ ਰਿਹਾ ਹੈ। ‘ਆਪ’ ਅਤੇ ਭਾਜਪਾ ਦੋਹਾਂ ਨੇ ਭਰੋਸਾ ਜਤਾਇਆ ਹੈ ਕਿ ਉਹ ਚੋਣਾਂ ‘ਚ ਜਿੱਤਣਗੇ, ਜਦੋਂ ਕਿ ਕਾਂਗਰਸ ਗੁਆਚੀ ਹੋਈ ਜ਼ਮੀਨ ਹਾਸਲ ਕਰਨਾ ਚਾਹੁੰਦੀ ਹੈ। ਹਾਲਾਂਕਿ ਜ਼ਿਆਦਾਤਰ ਚੋਣ ਸਰਵੇਖਣਾਂ ਨੇ ਭਾਜਪਾ ‘ਤੇ ਆਪ’ ਦੀ ਭਾਰੀ ਜਿੱਤ ਅਤੇ ਕਾਂਗਰਸ ਦੇ ਤੀਜੇ ਸਥਾਨ ‘ਤੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...