NH ਅਤੇ ਐਕਸਪ੍ਰੈੱਸ ਵੇਅ ‘ਤੇ ਸਫਰ ਕਰਨਾ ਹੋਵੇਗਾ ਮਹਿੰਗਾ, ਭਾਰਤ ਸਰਕਾਰ ਲੈ ਸਕਦਾ ਵੱਡਾ ਫੈਸਲਾ

ਨੈਸ਼ਨਲ ਹਾਈਵੇਅ (NHs) ਅਤੇ ਐਕਸਪ੍ਰੈਸਵੇਅ ‘ਤੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਮਹੀਨੇ ਤੋਂ ਜ਼ਿਆਦਾ ਖਰਚਾ ਕਰਨਾ ਪੈ ਸਕਦਾ ਹੈ ਕਿਉਂਕਿ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੁਆਰਾ ਟੋਲ ਦਰਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਐਲਪੀਜੀ ਸਿਲੰਡਰ ‘ਚ ਹੋਏ ਵਾਧੇ ਤੋਂ ਬਾਅਦ ਹੁਣ ਭਾਰਤ ਸਰਕਾਰ ਆਮ ਆਦਮੀ ਨੂੰ ਇਕ ਹੋਰ ਝਟਕਾ ਦੇਣ ਜਾ ਰਹੀ ਹੈ। ਰਿਪੋਰਟ ਅਨੁਸਾਰ, ਟੋਲ ਦਰਾਂ 5% ਤੋਂ 10% ਤੱਕ ਵਧਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ, ਰਿਪੋਰਟਾਂ ਨੇ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ ਟੋਲ ਪਲਾਜ਼ਿਆਂ ਨੂੰ ਹਟਾਉਣ ਅਤੇ ਉਹਨਾਂ ਦੀ ਥਾਂ ‘ਤੇ ਕੈਮਰੇ ਲਗਾਉਣ ਦੀ ਯੋਜਨਾ ਬਣਾ ਰਹੀ ਹੈ ਜੋ ਨੰਬਰ ਪਲੇਟਾਂ ਨੂੰ ਪੜ੍ਹਣਗੀਆਂ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਸੀ ਕਿ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਯੋਜਨਾ ਰਾਸ਼ਟਰੀ ਰਾਜਮਾਰਗਾਂ ‘ਤੇ ਸਾਰੇ ਟੋਲ ਪਲਾਜ਼ਿਆਂ ਨੂੰ ਹਟਾਉਣ ਅਤੇ ਆਟੋਮੈਟਿਕ ਨੰਬਰ ਪਲੇਟ ਰੀਡਰ (ਏਐਨਪੀਆਰ) ਕੈਮਰਿਆਂ ‘ਤੇ ਭਰੋਸਾ ਕਰਨ ਦੀ ਹੈ। ਪਰ ਫਿਲਹਾਲ ਹੁਣ ਇਹ ਖ਼ਬਰਾ ਸਾਹਮਣੇ ਆ ਰਹੀਆਂ ਹਨ ਕਿ ਸਰਕਾਰ ਟੋਲ ਦਰਾਂ ਵਧਾ ਰਹੀ ਹੈ।

ਨੈਸ਼ਨਲ ਹਾਈਵੇਜ਼ ਫ਼ੀਸ (Determination of Rates and Collection) ਨਿਯਮ, 2008 ਦੇ ਅਨੁਸਾਰ, ਫ਼ੀਸ ਦੀਆਂ ਦਰਾਂ ਨੂੰ ਹਰ ਸਾਲ 1 ਅਪ੍ਰੈਲ ਤੋਂ ਲਾਗੂ ਕੀਤਾ ਜਾਣਾ ਹੈ। ਲੋੜਾਂ ਦੇ ਆਧਾਰ ‘ਤੇ ਸਮੇਂ-ਸਮੇਂ ‘ਤੇ ਖਾਸ ਟੋਲ ਮੁੱਦਿਆਂ ‘ਤੇ ਨੀਤੀਗਤ ਫੈਸਲੇ ਲਏ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲਾ ਇਸ ਮਹੀਨੇ ਦੇ ਆਖਰੀ ਹਫਤੇ ਤੱਕ ਪ੍ਰਸਤਾਵਾਂ ‘ਤੇ ਗੌਰ ਕਰੇਗਾ ਅਤੇ ਉਚਿਤ ਵਿਚਾਰ ਤੋਂ ਬਾਅਦ ਦਰਾਂ ਨੂੰ ਮਨਜ਼ੂਰੀ ਦੇ ਸਕਦਾ ਹੈ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਾਰਾਂ ਅਤੇ ਹਲਕੇ ਵਾਹਨਾਂ ਲਈ ਟੋਲ ਦਰਾਂ ਪੰਜ ਪ੍ਰਤੀਸ਼ਤ ਅਤੇ ਹੋਰ ਭਾਰੀ ਵਾਹਨਾਂ ਲਈ 10 ਪ੍ਰਤੀਸ਼ਤ ਤੱਕ ਵਧਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਇਸ ਸਮੇਂ ਐਕਸਪ੍ਰੈੱਸ ਵੇਅ ‘ਤੇ 2.19 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ। ਹੁਣ ਇਸ ‘ਚ 10 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ‘ਚ ਸ਼ੁਰੂ ਕੀਤੇ ਗਏ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵੀ ਟੋਲ ਦਰਾਂ ਵਧਣਗੀਆਂ। ਮੌਜੂਦਾ ਸਮੇਂ ‘ਚ ਨਵੇਂ ਖੁੱਲ੍ਹੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ਦੇ ਸੈਕਸ਼ਨ ‘ਤੇ 2.19 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਟੋਲ ਵਸੂਲਿਆ ਜਾ ਰਿਹਾ ਹੈ, ਜਿਸ ‘ਚ ਲਗਭਗ 10 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਐਕਸਪ੍ਰੈੱਸ ਵੇਅ ‘ਤੇ ਵਾਹਨਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਇਸ ਸਮੇਂ ਐਕਸਪ੍ਰੈੱਸ ਵੇਅ ‘ਤੇ ਰੋਜ਼ਾਨਾ ਕਰੀਬ 20 ਹਜ਼ਾਰ ਵਾਹਨ ਲੰਘ ਰਹੇ ਹਨ, ਜਿਨ੍ਹਾਂ ਦੀ ਗਿਣਤੀ ਅਗਲੇ ਛੇ ਮਹੀਨਿਆਂ ‘ਚ 50 ਤੋਂ 60 ਹਜ਼ਾਰ ਤੱਕ ਪਹੁੰਚਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਈਸਟਰਨ ਪੈਰੀਫੇਰਲ ਐਕਸਪ੍ਰੈਸਵੇਅ ਅਤੇ ਦਿੱਲੀ-ਮੇਰਠ ਐਕਸਪ੍ਰੈਸਵੇਅ ਦੇ ਟੋਲ ਦਰਾਂ ਵਿੱਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ। ਟੋਲ ਪਲਾਜ਼ਾ ਦੇ 20 ਕਿਲੋਮੀਟਰ ਦੇ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਹੀਨਾਵਾਰ ਪਾਸ ਦੀ ਸਹੂਲਤ ਜੋ ਕਿ ਆਮ ਤੌਰ ‘ਤੇ ਸਸਤੀ ਹੁੰਦੀ ਹੈ, ਵਿੱਚ ਵੀ 10% ਵਾਧਾ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...