December 4, 2023
India Punjab

NIA ਦੀ ਪੰਜਾਬ-ਹਰਿਆਣਾ ‘ਚ ਦਸਤਕ, KTF ਦੇ ਸਬੰਧ ‘ਚ ਖਿਡੌਣਾ ਵੇਚਣ ਵਾਲੇ ਦੇ ਘਰ ਮਾਰਿਆ ਛਾਪਾ

NIA ਨੇ ਮੁੜ ਤੋਂ ਪੰਜਾਬ ਅਤੇ ਹਰਿਆਣਾ ਵਿਚ ਦਸਤਕ ਦਿੱਤੀ ਹੈ। ਖਾਲਿਸਤਾਨੀ ਫੰਡਿੰਗ ਮਾਮਲੇ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਅਤੇ ਹਰਿਆਣਾ ਵਿੱਚ ਛਾਪੇਮਾਰੀ ਕੀਤੀ। ਪੰਜਾਬ ‘ਚ 9 ਅਤੇ ਹਰਿਆਣਾ ‘ਚ 1 ਸਥਾਨ ‘ਤੇ ਛਾਪੇਮਾਰੀ ਕੀਤੀ ਗਈ। ਖਾਲਿਸਤਾਨ ਟਾਈਗਰ ਫੋਰਸ ਨੂੰ ਫੰਡਿਗ ਦੇਣ ਵਾਲਿਆਂ ‘ਤੇ ਇਹ ਛਾਪਾ ਮਾਰਿਆ ਹੈ।

ਜ਼ਿਕਰ ਕਰ ਦਈਏ ਕਿ NIA ਦੀ ਟੀਮ ਨੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਖਿਡੌਣਾ ਵੇਚਣ ਵਾਲੇ ‘ਤੇ ਛਾਪਾ ਮਾਰਿਆ। ਟੀਮ ਨੇ ਅਬੋਹਰ ਰੋਡ ਬਾਈਪਾਸ ‘ਤੇ ਰਹਿਣ ਵਾਲੇ ਵਿਅਕਤੀ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ ਵਿੱਚ ਵੀ ਛਾਪੇਮਾਰੀ ਕੀਤੀ ਗਈ। ਇੱਥੋਂ ਦੇ ਕਰੀਬ 5 ਪਿੰਡਾਂ ਵਿੱਚੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। 

ਦੱਸ ਦਈਏ ਕਿ KTF ਲਈ ਫੰਡ ਇਕੱਠਾ ਕਰਨ ਤੋਂ ਇਲਾਵਾ, ਇਹ ਛਾਪੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਦੀ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ‘ਤੇ ਵੀ ਹੋਏ ਹਨ ਸੂਤਰਾਂ ਅਨੁਸਾਰ ਕੇਟੀਐਫ ਪੰਜਾਬ ਅਤੇ ਹਰਿਆਣਾ ਵਿੱਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਜਿਸ ਵਿੱਚ ਧਮਾਕਿਆਂ ਤੋਂ ਲੈ ਕੇ ਟਾਰਗੇਟ ਕਿਲਿੰਗ ਤੱਕ ਸ਼ਾਮਲ ਹਨ। ਉਨ੍ਹਾਂ ਦੀ ਯੋਜਨਾ ਨੂੰ ਡੀਕੋਡ ਕਰਨ ‘ਤੇ NIA ਨੂੰ ਪਤਾ ਲੱਗਾ ਕਿ ਕਈ ਸਥਾਨਕ ਲੋਕ ਉਨ੍ਹਾਂ ਨੂੰ ਫੰਡਿੰਗ ਕਰ ਰਹੇ ਹਨ।  ਇਸ ਦੇ ਨਾਲ ਹੀ ਕਈ ਲੋਕ ਸਰਹੱਦ ਪਾਰੋਂ ਖਾਸ ਕਰਕੇ ਪਾਕਿਸਤਾਨ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਮਦਦ ਕਰ ਰਹੇ ਹਨ। ਜਿਸ ਤੋਂ ਬਾਅਦ KTF ਨਾਲ ਸਬੰਧਤ ਸ਼ੱਕੀ ਵਿਅਕਤੀਆਂ ‘ਤੇ ਨਾਲ ਹੀ ਛਾਪੇਮਾਰੀ ਕੀਤੀ ਗਈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X