PM ਮੋਦੀ ਦੀ ਰਾਜ ਮੰਤਰੀਆਂ ਦੇ ਨਾਲ ਜਲ ਸੰਮੇਲਨ, ਦਿੱਤੇ ਅਹਿਮ ਸੁਝਾਅ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲ ਇੰਡੀਆ ਸਾਲਾਨਾ ਰਾਜ ਮੰਤਰੀਆਂ ਦੇ ਜਲ ਸੰਮੇਲਨ ਦੌਰਾਨ ਬੋਲਦਿਆਂ ਕਿਹਾ ਕਿ ਭਾਰਤ ਨੇ ਜਲ ਸੁਰੱਖਿਆ ਵਿਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। 2047 ਤੱਕ ਸਾਡੀ ਜਲ ਦ੍ਰਿਸ਼ਟੀ ਦਾ ਅੰਮ੍ਰਿਤ ਕਾਲ ਵਿਚ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਉਣ ਲਈ ਮਿਲ ਕੇ ਕੰਮ ਕਰ ਰਿਹਾ ਹੈ। ਹੁਣ ਤੱਕ 25,000 ਅੰਮ੍ਰਿਤ ਸਰੋਵਰ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਸਾਡੀ ਸੰਵਿਧਾਨਕ ਵਿਵਸਥਾ ਵਿਚ ਪਾਣੀ ਦਾ ਵਿਸ਼ਾ ਰਾਜਾਂ ਦੇ ਕੰਟਰੋਲ ਵਿਚ ਆਉਂਦਾ ਹੈ। ਪਾਣੀ ਦੀ ਸੰਭਾਲ ਲਈ ਰਾਜਾਂ ਦੀਆਂ ਕੋਸ਼ਿਸ਼ਾਂ ਦੇਸ਼ ਦੇ ਸਮੂਹਿਕ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਇਕ ਲੰਮਾ ਸਫ਼ਰ ਤੈਅ ਕਰਨਗੀਆਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀ ਦੀ ਸਾਂਭ-ਸੰਭਾਲ ਮੁਹਿੰਮਾਂ ‘ਚ ਲੋਕਾਂ ਦੀ ਭਾਗੀਦਾਰੀ ਦੇ ਮਹੱਤਵ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਇਕੱਲੇ ਸਰਕਾਰ ਦੀ ਕੋਸ਼ਿਸ਼ ਨਾਲ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਸੂਬਿਆਂ ਵਿਚਾਲੇ ਸਹਿਯੋਗ ਅਤੇ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਸ਼ਹਿਰੀਕਰਨ ਦੀ ਤੇਜ਼ ਰਫ਼ਤਾਰ ਨੂੰ ਵੇਖਦਿਆਂ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਇਸ ਲਈ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਦੀ ਇਸ ਟਿੱਪਣੀ ਦੇ ਕਈ ਮਾਇਨੇ ਹਨ, ਕਿਉਂਕਿ ਦਹਾਕਿਆਂ ਤੋਂ ਸੂਬਿਆਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਹੈ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਡਸਟਰੀ ਅਤੇ ਖੇਤੀ ਦੋਵੇਂ ਸੈਕਟਰਾਂ ਨੂੰ ਹੀ ਪਾਣੀ ਦੀ ਕਿੰਨੀ ਲੋੜ ਹੁੰਦੀ ਹੈ। ਸਾਨੂੰ ਇਨ੍ਹਾਂ ਦੋਹਾਂ ਹੀ ਸੈਕਟਰਾਂ ਨਾਲ ਜੁੜੇ ਲੋਕਾਂ ਵਿਚ ਵਿਸ਼ੇਸ਼ ਮੁਹਿੰਮ ਚਲਾ ਕੇ ਇਨ੍ਹਾਂ ਨੂੰ ਪਾਣੀ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਕੋਈ ਵੀ ਨਦੀ ਜਾਂ ਵਾਟਰ ਬਾਡੀ ਬਾਹਰੀ ਕਾਰਕਾਂ ਤੋਂ ਪ੍ਰਦੂਸ਼ਿਤ ਨਾ ਹੋਵੇ, ਇਸ ਲਈ ਸਾਨੂੰ ਹਰ ਸੂਬੇ ਵਿਚ ਵਾਟਰ ਮੈਨੇਜਮੈਂਟ ਅਤੇ ਸੀਵਰੇਜ ਟ੍ਰੀਟਮੈਂਟ ਦਾ ਨੈੱਟਵਰਕ ਬਣਾਉਣਾ ਹੋਵੇਗਾ। ਪ੍ਰਧਾਨ ਮੰਤਰੀ ਸੂਬਿਆਂ ਦੇ ਜਲ ਮੰਤਰੀਆਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਸੰਬੋਧਿਤ ਕਰ ਰਹੇ ਸਨ।

ਪਾਣੀ ਦੀ ਸੰਭਾਲ ਦੇ ਖੇਤਰ ਵਿਚ ਸਰਕੂਲਰ ਅਰਥਚਾਰੇ ਦੀ ਵੀ ਵੱਡੀ ਭੂਮਿਕਾ ਹੈ। ਜਦੋਂ ਪਾਣੀ ਨੂੰ ਮੁੜ ਵਰਤਿਆ ਜਾਂਦਾ ਹੈ, ਤਾਂ ਤਾਜ਼ੇ ਪਾਣੀ ਨੂੰ ਸੰਭਾਲੋ, ਇਸ ਨਾਲ ਈਕੋ-ਸਿਸਟਮ ਨੂੰ ਬਹੁਤ ਫਾਇਦਾ ਹੁੰਦਾ ਹੈ। ਉਂਝ ਪਾਣੀ ਦੀ ਸੰਭਾਲ ਲਈ ਕੇਂਦਰ ਨੇ ਅਟਲ ਭੂ-ਜਲ ਸੁਰੱਖਿਆ ਯੋਜਨਾ ਨੂੰ ਸ਼ੁਰੂ ਕੀਤਾ ਹੈ। ਇਸ ਯੋਜਨਾ ਨੂੰ ਸੰਵੇਦਨਸ਼ੀਲਤਾ ਨਾਲ ਅੱਗੇ ਵਧਾਉਣ ਦੀ ਲੋੜ ਹੈ। ਪ੍ਰਧਾਨ ਮੰਤਰੀ ਮੁਤਾਬਕ ਪਾਣੀ ਬਚਾਓ ਮੁਹਿੰਮਾਂ ਵਿਚ ਜਨਤਕ, ਸਮਾਜਿਕ ਸੰਸਥਾਵਾਂ ਅਤੇ ਸਿਵਲ ਸੁਸਾਇਟੀ ਨੂੰ ਵੱਧ ਚੜ੍ਹ ਕੇ ਸ਼ਾਮਲ ਕਰਨਾ ਹੋਵੇਗਾ। ਜਦੋਂ ਲੋਕ ਕਿਸੇ ਵੀ ਮੁਹਿੰਮ ‘ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੀ ਗੰਭੀਰਤਾ ਦਾ ਵੀ ਪਤਾ ਲੱਗ ਜਾਂਦਾ ਹੈ। ਜਲ ਸ਼ਕਤੀ ਮੰਤਰਾਲੇ ਮੁਤਾਬਕ ਰਾਜ ਮੰਤਰੀਆਂ ਦੀ ਇਸ ਪਹਿਲੀ ਆਲ ਇੰਡੀਆ ਸਲਾਨਾ ਕਾਨਫਰੰਸ ਦਾ ਵਿਸ਼ਾ ‘ਵਾਟਰ ਵਿਜ਼ਨ@2047’ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...