ਪੰਜਾਬ ’ਚ ਜਿੰਨੀਆਂ ਵੀ ਸਰਕਾਰੀ ਇਮਾਰਤਾਂ ਹਨ, ਉਨ੍ਹਾਂ ਦੀਆਂ ਛੱਤਾਂ ’ਤੇ ਸੋਲਰ ਯੂਨਿਟ ਲਗਾਏ ਜਾਣਗੇ ਅਤੇ ਸਰਕਾਰੀ ਅਦਾਰਿਆਂ ਵਿਚ ਪ੍ਰੀ-ਪੇਡ ਮੀਟਰ ਵੀ ਲਗਾਏ ਜਾਣਗੇ। ਇਹ ਪ੍ਰਗਟਾਵਾ ਪਟਿਆਲਾ ਪਹੁੰਚੇ ਸੀ.ਐਮ. ਭਗਵੰਤ ਮਾਨ ਨੇ ਕੀਤਾ। ਅੱਜ ਸੀ.ਐਮ. ਮਾਨ ਵਲੋਂ PSPCL ਦੇ ਇੰਜੀਨੀਅਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਹਨਾਂ ਕਿਹਾ ਕਿ ਸਰਕਾਰੀ ਅਦਾਰਿਆਂ ਵਿਚ ਪ੍ਰੀ-ਪੇਡ ਮੀਟਰ ਲਗਾਏ ਜਾਣਗੇ। ਨਾਲ ਹੀ ਪੰਜਾਬ ਵਿਚ ਜਿੰਨੀਆਂ ਵੀ ਸਰਕਾਰੀ ਇਮਾਰਤਾਂ ਹਨ, ਉਨ੍ਹਾਂ ਦੀਆਂ ਛੱਤਾਂ ’ਤੇ ਬਿਜਲੀ ਪੈਦਾ ਕਰਨ ਵਾਲੇ ਸੋਲਰ ਯੂਨਿਟ ਵੀ ਲਗਾਏ ਜਾਣਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਜਿਹੜੇ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਜਾਵੇਗੀ, ਉਸੇ ਨੂੰ ਉਸੇ ਦਿਨ ਬੰਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੰਪਨੀਆਂ ਦੇ ਬੰਦੇ ਐਕਸਟੈਨਸ਼ਨ ਮੰਗ ਰਹੇ ਹਨ ਅਤੇ ਇਹ ਮੰਗ ਉਹ 2013 ਤੋਂ ਕਰਦੇ ਆ ਰਹੇ ਹਨ, ਜੋ ਮਿਲ ਵੀ ਰਹੀ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਟੋਲ ਪਲਾਜ਼ਿਆਂ ਦੀ ਲੁੱਟ ਜਾਰੀ ਨਹੀਂ ਰਹਿਣ ਦੇਵੇਗੀ।