RPG ਅਟੈਕ ਦੇ ਦੋਸ਼ੀਆਂ ਦਾ ਚਿਹਰਾ ਬੇਨਕਾਬ, ਇਸ ਗੈਂਗਸਟਰ ਨੇ ਰਚੀ ਸੀ ਸਾਜਿਸ਼

ਬੀਤੇ ਦਿਨੀ ਤਰਨਤਾਰਨ ਦੇ ਸਰਹਾਲੀ ਥਾਣੇ ’ਤੇ RPG ਅਟੈਕ ਹੋਇਆ ਸੀ ਜਿਸਨੂੰ ਲੈਕੇ ਪੁਲਿਸ ਲਗਾਤਾਰ ਦੋਸ਼ੀਆਂ ਦੀ ਭਾਲ ਦੇ ਵਿਚ ਜੁਟੀ ਹੋਈ ਸੀ ਅਤੇ ਹੁਣ ਇਸ ਮਾਮਲੇ ਦੇ ਵਿਚ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੁਲਿਸ ਵਲੋਂ ਇਸ ਹਮਲੇ ਦੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿੰਨਾਂ ‘ਚੋਂ 6 ਬਾਹਰੋ ਗ੍ਰਿਫ਼ਤਾਰ ਹੋਏ ਹਨ ਅਤੇ 1 ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੋਂ ਲਿਆਇਆ ਗਿਆ ਹੈ ਅਤੇ ਇਸ ਸਾਰੇ ਹਮਲੇ ਦਾ ਮਾਸਟਰਮਾਈਂਡ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੂੰ ਦੱਸਿਆ ਜਾ ਰਿਹਾ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਕੈਨੇਡਾ ਬੈਠਾ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਹੈ ਅਤੇ ਉਸ ਨੇ ਗੁਆਂਢੀ ਦੇਸ਼ ਦੀ ਖ਼ੁਫੀਆ ਏਜੰਸੀ ਆਈ. ਐੱਸ. ਆਈ. ਦੇ ਇਸ਼ਾਰੇ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਗੈਂਗਸਟਰ ਲੰਡਾ ਦੇ ਯੂਰਪ ਬੈਠੇ 2 ਸਾਥੀਆਂ ਸਤਵੀਰ ਸਿੰਘ ਸੱਤਾ ਅਤੇ ਗੁਰਦੇਵ ਸਿੰਘ ਜੱਸਲ ਨੇ ਇਸ ਸਾਰੀ ਵਾਰਦਾਤ ਦੀ ਸਾਜਿਸ਼ ਰਚੀ ਸੀ। ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਪੁਲਸ ਵੱਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ , ਗੁਰਲਾਲ ਸਿੰਘ ਜੈਲਾ, ਗੁਰਲਾਲ ਸਿੰਘ ਲਾਲੀ ਅਤੇ ਜੋਬਨਪ੍ਰੀਤ ਸਿੰਘ ਜੋਬਨ ਤੋਂ ਇਲਾਵਾ ਅਸ਼ਮੀਤ ਸਿੰਘ , ਜਿਸ ਨੂੰ ਅੰਮ੍ਰਿਤਸਰ ਪੁਲਸ ਵੱਲੋਂ ਅਕਤੂਬਰ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਮੀਤ ਸਿੰਘ ਜੇਲ੍ਹ ਅੰਦਰੋਂ ਇਸ ਵਾਰਦਾਤ ਨੂੰ ਅੰਜਾਮ ਦੇਣ ‘ਚ ਮਦਦ ਕਰ ਰਿਹਾ ਸੀ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਪੁਲਸ ਵੱਲੋਂ ਰਾਊਂਡਅੱਪ ਕੀਤਾ ਗਿਆ ਹੈ ਜੋ ਕਿ ਫਰਾਰ ਹਨ, ਜਿਨ੍ਹਾਂ ਦਾ ਨਾਮ ਦੱਸਣ ਤੋਂ ਡੀ. ਜੀ. ਪੀ. ਨੇ ਇਨਕਾਰ ਕਰ ਦਿੱਤਾ।

ਹੈਰਾਨੀਜਨਕ ਗੱਲ ਹੈ ਕਿ ਇਸ ਅੱਤਵਾਦੀ ਮਾਡਿਊਲ ਦਾ ਕੋਈ ਵੀ ਵਿਅਕਤੀ ਇਕ-ਦੂਸਰੇ ਨੂੰ ਨਹੀਂ ਜਾਣਦਾ ਸੀ। ਉਨ੍ਹਾਂ ਨੂੰ ਬਸ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਉਹ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਡੀ. ਜੀ. ਪੀ. ਨੇ ਦੱਸਿਆ ਕਿ 1 ਦਸੰਬਰ ਨੂੰ ਤਰਨਤਾਰਨ ਦੇ ਬਰਹਾਲਾ ਪਿੰਡ ‘ਚ RPG ਦੀ ਸਪਲਾਈ ਕੀਤੀ ਗਈ ਸੀ ਅਤੇ 8 ਦਿਨ ਮੁਲਜ਼ਮਾਂ ਨੇ ਆਪਣੇ ਕੋਲ RPG ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹਮਲਾਵਰਾਂ ਨੂੰ ਵੀਡੀਓਸ ਵੀ ਦਿਖਾਈਆਂ ਗਈਆਂ ਸਨ ਅਤੇ ਕੈਨੇਡਾ ਬੈਠੇ ਗੈਂਗਸਟਰ ਲੰਡਾ ਨਾਲ ਵੀਡੀਓ ਕਾਲ ‘ਤੇ ਗੱਲ ਵੀ ਕਰਵਾਈ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਪੁਲਸ ਵੱਲੋਂ ਮੋਟਰਸਾਈਕਲ ਵੀ ਕਾਬੂ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...