ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ਦਿੱਤੇ ਜਾਣ ਸਬੰਧੀ ਪੰਜਾਬ ਸਰਕਾਰ ਵਲੋਂ ਲਿਆਂਦੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਕ ਜਨਰਲ ਇਜਲਾਸ ਸੱਦਿਆ ਗਿਆ ਸੀ ਜਿਸ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਸਰਕਾਰ ਦੇ ਇਸ ਬਿੱਲ ਨੂੰ ਮੁਕੰਮਲ ਤੌਰ ‘ਤੇ ਰੱਦ ਕਰ ਕਰਦੀ ਹੈ। ਇਸ ਦੌਰਾਨ ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵੀ ਸਾਧੇ। ਜਿਸ ਤੋਂ ਬਾਅਦ ਹੁਣ ਸੀ.ਐਮ. ਪੰਜਾਬ ਭਗਵੰਤ ਮਾਨ ਦਾ ਇਸ ‘ਤੇ ਬਿਆਨ ਵੀ ਸਾਹਮਣੇ ਆ ਚੁੱਕਾ ਹੈ। ਆਪਣੇੇ ਸੋਸ਼ਲ ਮੀਡੀਆ ਹੈਂਡਲ ‘ਤੇ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਧਾਮੀ ਨੂੰ ਸਵਾਲ ਕਰਦਿਆਂ ਲਿਖਿਆ, “ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ?? ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ, ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ।
ਦਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਨਿਸ਼ਾਨੇ ਸਾਧਦੇ ਹੋਏ ਪ੍ਰਧਾਨ ਧਾਮੀ ਨੇ ਕਿਹਾ ਸੀ ਕਿ CM ਧਾਰਮਿਕ ਤਾਕਤ ਵੀ ਹਥਿਆਉਣਾ ਚਾਹੁੰਦੇ ਅਤੇ ਉਹਨਾਂ ਨੂੰ ਦਿੱਲੀ ਤੋਂ ਦੱਸਿਆ ਜਾਂਦਾ ਸੀ ਕਿ ਕੀ ਬੋਲਣਾ ਹੈ। ਇੰਨਾਂ ਹੀ ਨਹੀਂ ਉਹਨਾਂ ਕਿਹਾ ਸੀ ਕਿ ਮੁੱਖ ਮੰਤਰੀ ਪੁਰਾਤਨ ਪਿਰਤਾਂ ਵੀ ਭੁੱਲ ਗਏ ਹਨ।