SGPC ਵਲੋਂ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਰੱਦ ਕਰਨ ਤੋਂ ਬਾਅਦ ‘ਆਪ’ ਦਾ ਪਲਟਵਾਰ, ਪ੍ਰਧਾਨ ਨੂੰ ਕੀਤੇ ਤਿੱਖੇ ਸਵਾਲ

ਲੰਘੀ 20 ਜੂਨ ਨੂੰ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਕ ਜਨਰਲ ਇਜਲਾਸ ਸੱਦਿਆ ਗਿਆ ਹੈ। ਜਿਸ ਵਿਚ ਸ਼੍ਰੋਮਣੀ ਕਮੇਟੀ ਨੇ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਮੁਕੰਮਲ ਤੌਰ ‘ਤੇ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਚੰਡੀਗੜ੍ਹ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿਚ ਉਹਨਾਂ ਨੇ ਐਸਜੀਪੀਸੀ ‘ਤੇ ਕਈ ਸਾਰੇ ਸਵਾਲ ਖੜੇ ਕੀਤੇ ਹਨ। ਉਹਨਾਂ ਸਵਾਲ ਕੀਤਾ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਹੁਣ ਇਹੀ ਰਹਿ ਗਿਆ ਕਿ ਇਕ ਪ੍ਰਾਈਵੇਟ ਚੈਨਲ ਕਿਸ ਤਰੀਕੇ ਨਾਲ ਬਚਾਉਣਾ ਹੈ। ਉਹਨਾਂ ਪ੍ਰਧਾਨ ਧਾਮੀ ਨੂੰ ਸਵਾਲ ਕੀਤਾ ਕਿ ਪੰਜਾਬ ਦੀ ਚੁਣੀ ਹੋਈ ਸਰਕਾਰ ਕੀ ਹੋ ਸਿੱਖਾਂ ਨੇ ਨਹੀਂ ਚੁਣੀ? ਤੇ ਫਿਰ ਇਹ ਸਿੱਖਾਂ ‘ਤੇ ਹਮਲਾ ਕਿਵੇਂ ਹੋਇਆ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪ੍ਰਧਾਨ ਧਾਮੀ ਇਹ ਨਹੀਂ ਚਾਹੁੰਦੇ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਿਤ ਹੁੰਦੀ ਗੁਰਬਾਣੀ ਲੋਕਾਂ ਦੇ ਘਰਾਂ ਅਤੇ ਦੁਨੀਆਂ ਦੇ ਕੋਨੇ-ਕੋਨੇ ਤੱਕ ਮੁਫ਼ਤ ਪਹੁੰਚੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਪੰਥ ‘ਤੇ ਹਮਲਾ ਕਿਸ ਤਰ੍ਹਾਂ ਹੋ ਗਿਆ, ਇਸ ਦਾ ਜਵਾਬ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇਣ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਸਿਰਫ ਇਕ ਪ੍ਰਾਈਵੇਟ ਚੈਨਲ ਨੂੰ ਬਚਾਉਣ ‘ਚ ਲੱਗੀ ਹੋਈ ਹੈ। ਪੰਜਾਬ ਦੀ ਸਰਕਾਰ ਚੁਣਨ ਵੇਲੇ ਸਿੱਖਾਂ ਨੇ ਵੀ ਵੋਟਾਂ ਪਾਈਆਂ ਹਨ ਤਾਂ ਫਿਰ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਸਿੱਖ ਗੁਰਦੁਆਰਾ ਸੋਧ ਐਕਟ ਸਿੱਖਾਂ ‘ਤੇ ਹਮਲਾ ਕਿਸ ਤਰ੍ਹਾਂ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਅਸੀਂ ਸਿਰੇ ਤੋਂ ਨਕਾਰਦੇ ਹਾਂ। ਉਨ੍ਹਾਂ ਕਿਹਾ ਕਿ ਲੱਗਦਾ ਹੈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਹੀਂ ਚਾਹੁੰਦੇ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਲੋਕਾਂ ਦੇ ਘਰਾਂ ਅਤੇ ਦੁਨੀਆਂ ਦੇ ਕੋਨੇ-ਕੋਨੇ ਤੱਕ ਮੁਫ਼ਤ ਪਹੁੰਚੇ। ਮਾਲਵਿੰਦਰ ਕੰਗ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਇਕ ਪਰਿਵਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਇਹੀ ਮੰਤਵ ਹੈ ਕਿ ਗੁਰਬਾਣੀ ‘ਤੇ ਕਿਸੇ ਇਕ ਟੀ. ਵੀ. ਚੈਨਲ ਦਾ ਕਬਜ਼ਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਇਕ ਪਰਿਵਾਰ ਦੀ ਸਿਆਸਤ ਚਮਕਾਉਣ ਲਈ ਅਜਿਹਾ ਨਾ ਕੀਤਾ ਜਾਵੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...