Sidhu Moosewala First Death Anniversary: ਪੁੱਤ ਦੀ ਪਹਿਲੀ ਬਰਸੀ ਮੌਕੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਭਾਵੁਕ ਪੋਸਟ

29 ਮਈ 2022 ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਜਾਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਹੈ। ਅੱਜ ਦੇ ਦਿਨ ਹੀ ਪਿਛਲੇ ਸਾਲ ਕੁਝ ਗੈਂਗਸਟਰਾਂ ਨੇ ਪਿੰਡ ਜਵਾਹਰਕੇ ਵਿਖੇ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਨਾਲ ਮੂਸੇਵਾਲਾ ਦੇ ਮਾਪਿਆਂ ਅਤੇ ਉਹਨਾਂ ਦੇ ਚਾਹੁਣ ਵਾਲਿਆਂ ਲਈ ਇਹ ਇਕ ਕਾਲਾ ਦਿਨ ਬਣ ਗਿਆ। ਅੱਜ ਪੂਰਾ ਇਕ ਸਾਲ ਹੋਣ ‘ਤੇ ਜਿਥੇ ਪਿੰਡ ਮੂਸਾ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ ਹੈ ਉਥੇ ਹੀ ਵਿਦੇਸ਼ਾਂ ‘ਚ ਮੂਸੇਵਾਲਾ ਦੀ ਯਾਦ ‘ਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਵਿਚਕਾਰ ਪੁੱਤ ਦੀ ਪਹਿਲੀ ਬਰਸੀ ‘ਤੇ ਮਾਤਾ ਚਰਨ ਕੌਰ ਵੱਲੋਂ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਲਿਖਿਆ ਹੈ ਕਿ, “ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ ‘ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ, ਬੜੀਆਂ ਰੀਝਾਂ ਤੇ ਚਾਵਾਂ ਨਾਲ ਤੁਹਾਨੂੰ 9 ਮਹੀਨੇ ਪਾਲ ਕੇ ਚੜ੍ਹਦੀ ਜੂਨ ‘ਚ ਗਲ਼ ਨਾਲ ਲਾਇਆ ਸੀ। ਕਦੇ ਨਜ਼ਰਾਂ ਤੋਂ ਬਚਾਉਂਦੀ ਨੇ ਤੇ ਕਦੇ ਖੇਡਾਂ ਨਾਲ ਖਿਡਾਉਂਦੀ ਨੇ, ਸੋਹਣਾ ਸਰਦਾਰ ਸਜਾਇਆ ਸੀ। ਕਦੇ ਸੱਚ ਤੇ ਅਣਖ ਦਾ ਪਾਠ ਪੜ੍ਹਾਉਂਦੀ, ਕਦੇ ਕਿਰਤ ਦੇ ਮੁੱਲ ਦਾ ਗਿਆਨ ਸਿਖਾਉਂਦੀ, ਝੁਕ ਕੇ ਚੱਲਣਾ ਗੱਲ ਬੁਰੀ ਨਾ ਇਹੋ ਗੱਲ ਨੂੰ ਜ਼ਹਿਨ ‘ਚ ਪਾਉਂਦੀ ਨੇ ਤੁਹਾਨੂੰ ਤੁਹਾਡੀ ਮੰਜ਼ਿਲ ਤੱਕ ਪਹੁੰਚਾਇਆ ਸੀ। ਪਰ ਮੈਂ ਨਹੀਂ ਜਾਣਦੀ ਸੀ ਪੁੱਤ ਕਿ ਤੁਹਾਡਾ ਮੁਕਾਮ ਹੀ ਤੁਹਾਨੂੰ ਮੇਰੇ ਤੋਂ ਦੂਰ ਕਰ ਦੇਵੇਗਾ। ਮੇਰੇ ਲਈ ਇਸ ਤੋਂ ਵੱਡੀ ਸਜ਼ਾ ਕੀ ਹੋਣੀ ਆ ਜਿਹਦੀਆਂ ਲੰਮੀਆਂ ਉਮਰਾਂ ਦੀ ਸੁੱਖ ਮੈਂ ਦਿਨ ਰਾਤ ਸੁੱਖਦੀ ਸੀ, ਅੱਜ ਆਪਣੇ ਉਹੀ ਸ਼ੁੱਭ ਨੂੰ ਆਪਣੀਆਂ ਅੱਖਾਂ ਸਾਹਮਣੇ ਦੇਖੇ ਨੂੰ ਇਕ ਸਾਲ ਹੋ ਗਿਆ। ਬਿਨਾ ਕਿਸੇ ਕਸੂਰ ਤੋਂ ਬਿਨਾ ਕਿਸੇ ਗੁਨਾਹ ਤੋਂ ਕੁੱਝ ਘਟੀਆ ਲੋਕਾਂ ਨੇ ਮੇਰੇ ਬੱਚੇ ਨੂੰ ਮੇਰੇ ਤੋਂ ਖੋਹ ਲਿਆ। ਅੱਜ ਇਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ਼ ਨਾਲ ਨਹੀਂ ਲਾਇਆ। ਤੁਹਾਡੇ ਨਾਲ ਕੋਈ ਦੁੱਖ ਸਾਂਝਾ ਨਹੀਂ ਕੀਤਾ, ਤੁਹਾਨੂੰ ਤੁਹਾਡਾ ਮਨਪਸੰਦ ਖਾਣਾ ਆਪਣੇ ਹੱਥੀਂ ਨਹੀਂ ਖੁਆਇਆ, ਸ਼ੁੱਭ ਜਦੋਂ ਤੁਸੀਂ ਮੇਰੇ ਕੋਲ ਹੁੰਦੇ ਸੀ, ਮੈਨੂੰ ਹਰ ਮੁਸ਼ਕਲ ਹਰ ਦੁੱਖ ਛੋਟਾ ਲੱਗਦਾ ਸੀ, ਪਰ ਤੁਹਾਡੇ ਬਿਨਾਂ ਮੈਂ ਇਕ ਸਾਲ ਦਾ ਮਾਂ ਕਿਵੇਂ ਬਿਤਾਇਆ ਇਹ ਸਿਰਫ ਮੇਰੀ ਅੰਤਰ ਆਤਮਾ ਜਾਣਦੀ ਆ। ਅੱਜ ਵੀ ਇਹੋ ਸੋਚ ਰਹੀ ਆਂ ਕਿ ਉਹ ਤਰੀਕ ਤਾਂ ਮੁੜ ਆਈ ਆ ਕਿ ਪਤਾ ਤੁਸੀਂ ਵੀ ਆ ਜਾਵੋ। ਮੇਰੀ ਪਰਛਾਈ, ਮੇਰੀ ਹੋਂਦ ਦੀ ਪਛਾਣ ਮੇਰੇ ਗੱਗੂ, ਪੁੱਤ ਮੈਂ ਤੁਹਾਨੂੰ ਗਲ਼ ਨਾਲ ਲਾਉਣਾ, ਮੇਰੀ ਤੜਫਣਾ ਖ਼ਤਮ ਕਰ ਦਵੋ ਪੁੱਤ ਘਰ ਵਾਪਸ ਆ ਜਾਓ, ਕਿਸੇ ਘੜੀ ਵੀ ਜੀ ਨਹੀਂ ਲੱਗਦਾ।”

ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜਿੱਥੇ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਗਿਆ ਸੀ, ਬੀਤੇ ਦਿਨੀਂ ਉਸ ਥਾਂ ’ਤੇ ਪਾਠ ਕਰਵਾਇਆ ਗਿਆ, ਜਿਸ ’ਚ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ ਹਾਜ਼ਰੀ ਲਗਵਾਈ। ਇਸ ਦੌਰਾਨ ਚਰਨ ਕੌਰ ਨੂੰ ਭੁੱਬਾਂ ਮਾਰ ਰੋਂਦੇ ਦੇਖਿਆ ਗਿਆ। ਸਿੱਧੂ ਦੇ ਕਤਲ ਵਾਲੀ ਥਾਂ ’ਤੇ ਪਹੁੰਚ ਕੇ ਚਰਨ ਕੌਰ ਨੇ ਪੁੱਤ ਨੂੰ ਸੈਲਿਊਟ ਵੀ ਕੀਤਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...