UPA ਦੀ ਚੇਅਰਪਰਸਨ ਅਤੇ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਵਿਗੜਨ ਕਾਰਨ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹਸਪਤਾਲ ਵਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਵਿੱਚ ਅੱਗੇ ਕਿਹਾ ਗਿਆ ਕਿ ਉਨ੍ਹਾਂ ਨੂੰ “ਬੁਖਾਰ ਕਾਰਨ” ਛਾਤੀ ‘ਚ ਪੀੜ ਦੀ ਸ਼ਿਕਾਇਤ ਸੀ। ਜਿਸ ਕਰਕੇ ਹੁਣ ਉਹ ਦਵਾਈ ਵਿਭਾਗ ਦੇ ਸੀਨੀਅਰ ਸਲਾਹਕਾਰ ਅਰੂਪ ਬਾਸੂ ਅਤੇ ਉਨ੍ਹਾਂ ਦੀ ਟੀਮ ਦੀ ਨਿਗਰਾਨੀ ਹੇਠ ਦੱਸੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੋਨੀਆ ਗਾਂਧੀ ਨਿਗਰਾਨੀ ਹੇਠ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।
ਇਸ ਸਾਲ ਇਹ ਦੂਜੀ ਵਾਰ ਹੈ ਜਦੋਂ ਸੋਨੀਆ ਗਾਂਧੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਨਵਰੀ ਵਿੱਚ 76 ਸਾਲਾ ਸਾਬਕਾ ਕਾਂਗਰਸ ਪ੍ਰਧਾਨ ਨੂੰ ਵਾਇਰਲ ਸਾਹ ਦੀ ਲਾਗ ਦੇ ਇਲਾਜ ਲਈ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਸੂਤਰਾਂ ਮੁਤਾਬਕ ਸੋਨੀਆ ਗਾਂਧੀ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਹੈ। ਪਾਰਟੀ ਦੇ 85ਵੇਂ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਸੋਨੀਆ ਗਾਂਧੀ ਨੇ ਕਿਹਾ ਕਿ ਉਹ ਖੁਸ਼ ਹੈ ਕਿ ਉਨ੍ਹਾਂ ਦੀ ਪਾਰੀ “ਭਾਰਤ ਜੋੜੋ ਯਾਤਰਾ” ਦੇ ਨਾਲ ਸਮਾਪਤ ਹੋ ਗਈ ਹੈ, ਜਿਸ ਨਾਲ ਉਨ੍ਹਾਂ ਦੀਆਂ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ।