Tag: Congress MP

Browse our exclusive articles!

ਘਰ ਪਹੁੰਚੀ MP ਸੰਤੋਖ ਸਿੰਘ ਦੀ ਮ੍ਰਿਤਕ ਦੇਹ, ਹਾਲੋ-ਬੇਹਾਲ ਹੋਇਆ ਪਰਿਵਾਰ

ਕਾਂਗਰਸ ਦੇ ਦਿੱਗਜ਼ ਨੇਤਾ ਅਤੇ ਜਲੰਧਰ ਤੋਂ ਕਾਂਗਰਸ ਦੇ MP ਸੰਤੋਖ ਸਿੰਘ ਚੌਧਰੀ ਦਾ ਅੱਜ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਉਥੇ ਹੀ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘਚੰਨੀ ਤੋਂ ਇਲਾਵਾ ਕਈ ਕਾਂਗਰਸੀ ਆਗੂ ਉਨ੍ਹਾਂ ਦੇ ਘਰ ਪਹੁੰਚੇ ਅਤੇ ਇਸ ਦੁੱਖ਼ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਰਾਹੁਲ ਗਾਂਧੀ ਨੇ ਦੁੱਖ਼ ਜ਼ਾਹਰਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੌਤ ਦੇ ਨਾਲ ਡੂੰਘੇ ਸਦਮੇ 'ਚ ਹਾਂ। ਸੰਤੋਖ ਸਿੰਘ ਚੌਧਰੀ ਮਿਹਨਤੀ ਨੇਤਾ ਸਨ। ਯੂਵਾ ਕਾਂਗਰਸ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਨੇ ਆਪਣਾਜੀਵਤ ਜਨਸੇਵਾ ਨੂੰ ਸਮਰਪਿਤ ਕੀਤਾ ਹੈ। ਜਿਵੇਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪੁੱਜੀ ਤਾਂ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਚੌਧਰੀ ਹਾਲੋ-ਬੇਹਾਲ ਹੋ ਗਏ। ਦੱਸਿਆਜਾ ਰਿਹਾ ਹੈ ਕਿ ਚੌਧਰੀ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਸਵੇਰੇ 11 ਵਜੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਅੱਜ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣਕਰਕੇ ਦਿਹਾਂਤ ਹੋ ਗਿਆ। ਅਚਾਨਕ ਸਿਹਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਫਗਵਾੜਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਮ੍ਰਿਤਕਐਲਾਨ ਦਿੱਤਾ।  ਇਸ ਦੁੱਖ਼ਭਰੀ ਖ਼ਬਰ ਤੋਂ ਬਾਅਦ ਰਾਹੁਲ ਨੇ ਭਾਰਤ ਜੋੜੋ ਯਾਤਰਾ ਰੋਕ ਦਿੱਤੀ ਅਤੇ ਉਨ੍ਹਾਂ ਨੂੰ ਵੇਖਣ ਲਈ ਹਸਪਤਾਲ ਪਹੁੰਚੇ।  ਰਾਹੁਲ ਗਾਂਧੀ ਨੇ 10 ਜਨਵਰੀ ਤੋਂ ਪੰਜਾਬ ਦੀ ਯਾਤਰਾ ਸ਼ੁਰੂ ਕੀਤੀ ਸੀ। ਪਹਿਲੇ ਦਿਨ ਫਤਿਹਗੜ੍ਹ ਸਾਹਿਬ ਤੋਂ ਲੁਧਿਆਣਾ ਦੇ ਖੰਨਾ ਤੱਕ ਦੀ ਯਾਤਰਾ ਕੀਤੀ। ਦੂਜੇਦਿਨ ਇਹ ਯਾਤਰਾ ਸਮਰਾਲਾ ਤੋਂ ਸ਼ੁਰੂ ਹੋ ਕੇ ਸਮਰਾਲਾ ਚੌਂਕ ਵਿਖੇ ਜਨ ਸਭਾ ਨਾਲ ਸਮਾਪਤ ਹੋਈ। ਇਸ ਦਿਨ ਰਾਹੁਲ ਗਾਂਧੀ ਸ਼ਾਮ ਨੂੰ ਯਾਤਰਾ ਨਹੀਂ ਕੀਤੀ ਅਤੇ ਉਥੋਂ ਦਿੱਲੀ ਲਈ ਰਵਾਨਾ ਹੋ ਗਏ। 13 ਜਨਵਰੀ ਨੂੰ ਲੋਹੜੀ ਕਾਰਨ ਯਾਤਰਾ ਨਹੀਂ ਕੱਢੀ ਗਈ ਸੀ।

ਕਾਂਗਰਸ ਨੂੰ ਵੱਡਾ ਝਟਕਾ, ਭਾਰਤ ਜੋੜੋ ਯਾਤਰਾ ’ਚ ਵੱਡੇ ਲੀਡਰ ਦਾ ਦੇਹਾਂਤ

ਇਸ ਵੇਲੇ ਦੀ ਦੁਖਦ ਭਰੀ ਖ਼ਬਰ ਭਾਰਤ ਜੋੜੋ ਯਾਤਰਾ ਤੋਂ ਸਾਹਮਣੇ ਆ ਰਹੀ ਹੈ।  ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ...

Popular

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...

Subscribe

spot_imgspot_img