ਅਮਰੀਕਾ: ਅਮਰੀਕਾ ‘ਚ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਇਕ ਵਾਰ ਫਿਰ ਅਮਰੀਕਾ ਵਿਚ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਵਰਜੀਨੀਆ ‘ਚ ਸਥਿਤ ਵਾਲਮਾਰਟ ਸਟੋਰ ‘ਚ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਦੇਖਦੇ ਹੀ ਦੇਖਦੇ ਲਾਸ਼ਾਂ ਵਿੱਛ ਗਈਆਂ। ਦੱਸਿਆ ਜਾ ਰਿਹਾ ਹੈ ਕਿ ਵਾਲਮਾਰਟ ਗੋਲੀਬਾਰੀ ਦੀ ਇਸ ਘਟਨਾ ‘ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਘਟਨਾ ਮੰਗਲਵਾਰ ਰਾਤ ਦੀ ਹੈ। ਅਮਰੀਕੀ ਪੁਲਿਸ ਅਧਿਕਾਰੀਆਂ ਮੁਤਾਬਕ ਹਮਲਾਵਰ ਵੀ ਮਾਰਿਆ ਗਿਆ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਗੋਲੀ ਚਲਾਉਣ ਵਾਲਾ ਵਿਅਕਤੀ ਵਾਲਮਾਰਟ ਦਾ ਮੈਨੇਜਰ ਸੀ ਜਿਸ ਨੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰੀ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀ ਚਲਾਉਣ ਵਾਲੇ ਨੇ ਆਤਮਹੱਤਿਆ ਕੀਤੀ ਹੈ ਜਾਂ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਪੁਲਿਸ ‘ਤੇ ਗੋਲੀ ਨਹੀਂ ਚਲਾਈ।
ਅਮਰੀਕੀ ਪੁਲਿਸ ਮੁਤਾਬਕ ਮੰਗਲਵਾਰ ਰਾਤ 10.12 ਮਿੰਟ ‘ਤੇ ਪੁਲਿਸ ਨੂੰ ਵਾਲਮਾਰਟ ਦੇ ਅੰਦਰ ਗੋਲੀਬਾਰੀ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ। ਪੁਲਿਸ ਮੁਤਾਬਕ ਇਸ ਗੋਲੀਬਾਰੀ ਵਿਚ ਘੱਟੋ-ਘੱਟ ਦਸ ਲੋਕਾਂ ਦੀ ਮੌਤ ਹੋ ਗਈ ਹੋਵੇਗੀ। ਹਾਲਾਂਕਿ ਪੁਲਿਸ ਨੇ ਮੌਤ ਦਾ ਸਹੀ ਅੰਕੜਾ ਪੇਸ਼ ਨਹੀਂ ਕੀਤਾ। ਇਸ ਦੌਰਾਨ ਵਾਲਮਾਰਟ ਨੇ ਇਸ ਘਟਨਾ ‘ਤੇ ਅਧਿਕਾਰਤ ਬਿਆਨ ਜਾਰੀ ਕਰਕੇ ਦੁੱਖ ਪ੍ਰਗਟ ਕੀਤਾ ਹੈ। ਵਾਲਮਾਰਟ ਨੇ ਕਿਹਾ ਕਿ ਉਹ ਆਪਣੇ ਅਮਰੀਕੀ ਸਟੋਰ ‘ਤੇ ਵਾਪਰੀ ਘਟਨਾ ਤੋਂ ਹੈਰਾਨ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਵਿੱਚ ਸ਼ਰੇਆਮ ਗੋਲੀਬਾਰੀ ਵਿੱਚ ਲੋਕ ਮਰਦੇ ਰਹਿੰਦੇ ਹਨ।
ਸਥਾਨਕ ਆਗੂਆਂ ਵਿੱਚ ਗੁੱਸਾ
ਵਰਜੀਨੀਆ ਦੇ ਸਥਾਨਕ ਪ੍ਰਤੀਨਿਧੀ ਲੁਈਸ ਲੁਕਸ ਨੇ ਘਟਨਾ ਤੋਂ ਬਾਅਦ ਟਵਿੱਟਰ ‘ਤੇ ਲਿਿਖਆ, “ਅੱਜ ਰਾਤ ਵਰਜੀਨੀਆ ਦੇ ਚੈਜ਼ਪੀਕ ਜ਼ਿਲ੍ਹੇ ਵਿੱਚ ਇੱਕ ਵਾਲਮਾਰਟ ’ਚ ਹੋਈ ਗੋਲੀਬਾਰੀ ਹੋਣ ਨਾਲ ਮੇਰਾ ਦਿਲ ਟੁੱਟ ਗਿਆ ਹੈ।” ਉਨ੍ਹਾਂ ਕਿਹਾ,“ਮੈਂ ਜਦੋਂ ਤੱਕ ਬੰਦੂਕ ਨਾਲ ਕੀਤੀ ਜਾਣ ਵਾਲੀ ਹਿੰਸਾ, ਜਿਸ ਕਾਰਨ ਇੰਨੇ ਲੋਕਾਂ ਦੀ ਮੌਤ ਹੋਈ, ਦਾ ਕੋਈ ਹੱਲ ਨਹੀਂ ਕੱਢ ਨਹੀਂ ਲੈਂਦੀ ਉਸ ਸਮੇਂ ਤੱਕ ਆਰਾਮ ਨਾਲ ਨਹੀਂ ਬੈਠਾਂਗੀ।”
ਘਟਨਾ ਸਥਾਨ ਤੋਂ ਦੂਰ ਰਹਿਣ ਦੀ ਅਪੀਲ
ਵਰਜੀਨੀਆ ਦੇ ਸੈਨੇਟਰ ਮਾਰਕ ਵਾਰਨਰ ਨੇ ਆਮ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰੀ ਬਣਾਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ , ”ਇਕ ਹੋਰ ਗੋਲੀਬਾਰੀ ਦੀ ਖ਼ਬਰ ਸੁਣ ਕੇ ਮੈਂ ਪਰੇਸ਼ਾਨ ਹਾਂ। ਇਸ ਵਾਰ ਅਜਿਹਾ ਚੇਜ਼ਪੀਕ ਜ਼ਿਲ੍ਹੇ ਦੇ ਵਾਲਮਾਰਟ ਵਿੱਚ ਹੋਇਆ ਹੈ। ਮੈਂ ਇਸ ਮਾਮਲੇ ‘ਤੇ ਨਜ਼ਰ ਰੱਖ ਰਿਹਾ ਹਾਂ।” ਵਾਲਮਾਰਟ ਉਨ੍ਹਾਂ ਲਿਿਖਆ, “ਮੈਂ ਸਥਾਨਕ ਲੋਕਾਂ ਨੂੰ ਕਾਨੂੰਨ ਅਤੇ ਵਿਵਸਥਾ ਸੰਭਾਲਣ ਵਿੱਚ ਲੱਗੀਆਂ ਏਜੰਸੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਘਟਨਾ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕਰਦਾ ਹਾਂ।”